For the best experience, open
https://m.punjabitribuneonline.com
on your mobile browser.
Advertisement

ਝਾਰਖੰਡ: ਸਾਬਕਾ ਮੁੱਖ ਮੰਤਰੀ ਚੰਪਈ ਸੋਰੇਨ ਹਸਪਤਾਲ ਦਾਖ਼ਲ

07:12 AM Oct 07, 2024 IST
ਝਾਰਖੰਡ  ਸਾਬਕਾ ਮੁੱਖ ਮੰਤਰੀ ਚੰਪਈ ਸੋਰੇਨ ਹਸਪਤਾਲ ਦਾਖ਼ਲ
Advertisement

ਰਾਂਚੀ, 6 ਅਕਤੂਬਰ
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਈ ਸੋਰੇਨ ਨੂੰ ਬਲੱਡ ਸ਼ੂਗਰ ਸਬੰਧੀ ਸਮੱਸਿਆਵਾਂ ਤੋਂ ਬਾਅਦ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਹ ਜਾਣਕਾਰੀ ਅੱਜ ਇਕ ਸੀਨੀਅਰ ਅਧਿਕਾਰੀ ਨੇ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਸ਼ਨਿਚਰਵਾਰ ਦੇਰ ਰਾਤ ਕਰੀਬ 9 ਵਜੇ ਚੰਪਈ ਸੋਰੇਨ ਨੂੰ ਜਮਸ਼ੇਦਪੁਰ ਟਾਟਾ ਮੇਨ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਸਾਬਕਾ ਮੁੱਖ ਮੰਤਰੀ ਦੇ ਇਕ ਨੇੜਲੇ ਸਹਿਯੋਗੀ ਨੇ ਦੱਸਿਆ ਕਿ ਬਲੱਡ ਸ਼ੂਗਰ ਘੱਟ ਹੋਣ ਅਤੇ ਚੱਕਰ ਆਉਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਹੈ। ਹਸਪਤਾਲ ਦੇ ਜਨਰਲ ਮੈਨੇਜਰ ਡਾ. ਸੁਧੀਰ ਰਾਏ ਨੇ ਦੱਸਿਆ, ‘‘ਸੋਰੇਨ ਦੀ ਹਾਲਤ ਸਥਿਰ ਹੈ ਅਤੇ ਉਸ ਵਿੱਚ ਸੁਧਾਰ ਹੋ ਰਿਹਾ ਹੈ।’’ -ਪੀਟੀਆਈ

Advertisement

Advertisement
Advertisement
Author Image

Advertisement