ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਝਾਰਖੰਡ: ਸਾਬਕਾ ਮੁੱਖ ਮੰਤਰੀ ਚੰਪਈ ਸੋਰੇਨ ਭਾਜਪਾ ’ਚ ਸ਼ਾਮਲ

07:43 AM Aug 31, 2024 IST
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਈ ਸੋਰੇਨ ਦਾ ਭਾਜਪਾ ’ਚ ਸਵਾਗਤ ਕਰਦੇ ਹੋਏ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਤੇ ਬਾਬੂਲਾਲ ਮਾਰੰਡੀ। -ਫੋਟੋ: ਪੀਟੀਆਈ

ਰਾਂਚੀ, 30 ਅਗਸਤ
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਈ ਸੋਰੇਨ (67) ਅੱਜ ਭਾਜਪਾ ’ਚ ਸ਼ਾਮਲ ਹੋ ਗਏ। ਭਗਵਾ ਪਾਰਟੀ ਦਾ ਪੱਲਾ ਫੜਨ ਸਮੇਂ ਚੰਪਈ ਸੋਰੇਨ ਭਾਵੁਕ ਹੋ ਗਏ। ਇਸ ਮੌਕੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਅਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਵੀ ਹਾਜ਼ਰ ਸਨ। ਉਨ੍ਹਾਂ ਦੇ ਭਾਜਪਾ ’ਚ ਸ਼ਾਮਲ ਹੋਣ ਨਾਲ ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਨੂੰ ਝਟਕਾ ਲੱਗਾ ਹੈ ਕਿਉਂਕਿ 81 ਮੈਂਬਰੀ ਵਿਧਾਨ ਸਭਾ ਲਈ ਚੋਣਾਂ ਇਸ ਸਾਲ ਦੇ ਅਖੀਰ ’ਚ ਹੋਣੀਆਂ ਹਨ। ਚੰਪਈ ਸੋਰੇਨ ਦੇ ਭਾਜਪਾ ’ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਅਨੁਸੂਚਿਤ ਜਨਜਾਤੀਆਂ ਨੂੰ ਨਾਲ ਜੋੜ ਕੇ ਵੱਡਾ ਸਿਆਸੀ ਲਾਹਾ ਮਿਲਣ ਦੀ ਆਸ ਹੈ ਜੋ ਜ਼ਿਆਦਾਤਰ ਜੇਐੱਮਐੱਮ ਦੇ ਵੋਟਰ ਹਨ।
ਚੰਪਈ ਸੋਰੇਨ ਨੇ ਬੁੱਧਵਾਰ ਨੂੰ ਜੇਐੱਮਐੱਮ ਛੱਡਣ ਦਾ ਐਲਾਨ ਕਰਦਿਆਂ ਕਿਹਾ ਸੀ ਕਿ ਉਹ ਸੂਬਾ ਸਰਕਾਰ ਦੇ ਮੌਜੂਦਾ ਕੰਮਕਾਜ ਅਤੇ ਉਸ ਦੀਆਂ ਨੀਤੀਆਂ ਤੋਂ ਸਹਿਮਤ ਨਹੀਂ ਹਨ। ਝਾਰਖੰਡ ਨੂੰ ਵੱਖਰੇ ਸੂਬੇ ਦਾ ਦਰਜਾ ਦਿਵਾਉਣ ’ਚ ਪਾਏ ਯੋਗਦਾਨ ਲਈ ਚੰਪਈ ਨੂੰ ‘ਝਾਰਖੰਡ ਦੇ ਸ਼ੇਰ’ ਵਜੋਂ ਵੀ ਜਾਣਿਆ ਜਾਂਦਾ ਹੈ। ਇਸ ਦੌਰਾਨ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਚੰਪਈ ਦੀ ਥਾਂ ’ਤੇ ਵਿਧਾਇਕ ਰਾਮਦਾਸ ਸੋਰੇਨ ਨੂੰ ਅੱਜ ਮੰਤਰੀ ਬਣਾ ਦਿੱਤਾ। ਉਸ ਨੂੰ ਰਾਜਪਾਲ ਸੰਤੋਸ਼ ਕੁਮਾਰ ਗੰਗਵਾਰ ਨੇ ਹਲਫ਼ ਦਿਵਾਇਆ। ਬਾਅਦ ’ਚ ਰਾਮਦਾਸ ਨੇ ਜੇਐੱਮਐੱਮ ਮੁਖੀ ਸ਼ਿਬੂ ਸੋਰੇਨ ਦੀ ਰਿਹਾਇਸ਼ ’ਤੇ ਜਾ ਕੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ। -ਪੀਟੀਆਈ

Advertisement

Advertisement