ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਝਾਰਖੰਡ: ਸਕੂਲ ਤੋਂ ਆ ਰਹੀ ਨਾਬਾਲਗ ਨਾਲ ਸਮੂਹਿਕ ਜਬਰ ਜਨਾਹ

12:15 PM Sep 20, 2024 IST

ਖੂੰਟੀ, 20 ਸਤੰਬਰ

Advertisement

ਝਾਰਖੰਡ ਦੇ ਖੂੰਟੀ ਜ਼ਿਲ੍ਹੇ ਵਿਚ ਸਕੂਲ ਤੋਂ ਘਰ ਆ ਰਹੀ ਆਦਿਵਾਸੀ ਸਮੂਦਾਇ ਦੀ 16 ਸਾਲਾਂ ਲੜਕੀ ਨਾਲ ਕਥਿਤ ਤੌਰ ’ਤੇ ਸਮੂਹਿਕ ਜਬਰ ਜਨਾਹ ਕੀਤਾ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਰਹੂ ਥਾਣਾ ਅਧੀਨ ਪੈਂਦੇ ਖੇਤਰ ਵਿਚ ਇਹ ਘਟਨਾ ਵਾਪਰੀ ਹੈ। ਖੂੰਟੀ ਦੇ ਐੱਸਡੀਪੀਓ ਵਰੁਣ ਰਜਕ ਨੇ ਕਿਹਾ ਕਿ ਇਸ ਘਟਨਾ ਸਬੰਧੀ ਐੱਫਆਈਆਰ ਦਰਜ ਕੀਤੀ ਗਈ ਹੈ ਅਤੇ ਵਿਅਕਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ।
ਅਧਿਕਾਰੀਆਂ ਨੇ ਦੱਸਿਆ ਪੀੜਤ ਦੀ ਸਿਹਤ ਜਾਂਚ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦਰਜ ਕਰਵਾਏ ਬਿਆਨ ਅਨੁਸਾਰ ਪੀੜਤ ਲੜਕੀ ਬੁੱਧਵਾਰ ਦੁਪਿਹਰ ਸਕੂਲ ਤੋਂ ਘਰ ਵਾਪਸ ਆ ਰਹੀ ਸੀ ਇਸ ਦੌਰਾਨ ਕਰੀਬ 10 ਵਿਅਕਤੀ ਉਸ ਨੂੰ ਸੜਕ ਕਿਨਾਰੇ ਝਾੜੀਆਂ ਵਿਚ ਲੈ ਗਏ ਅਤੇ 5 ਨੇ ਉਸ ਨਾਲ ਜਬਰ ਜਨਾਹ ਕੀਤਾ। ਅਧਿਕਾਰੀਆਂ ਨੇ ਕਿਹਾ ਕਿ ਅਪਰਾਧ ਵਿਚ ਸ਼ਾਮਲ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਭਾਲ ਕੀਤੀ ਜਾ ਰਹੀ ਹੈ। -ਪੀਟੀਆਈ

Advertisement
Advertisement