ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਝਾਰਖੰਡ: ਹੇਮੰਤ ਸੋਰੇਨ ਵੱਲੋਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼

06:52 AM Nov 25, 2024 IST
ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਰਾਜਪਾਲ ਸੰਤੋਸ਼ ਗੰਗਵਾਰ ਨੂੰ ਅਸਤੀਫਾ ਸੌਂਪਦੇ ਹੋਏ। -ਫੋਟੋ: ਪੀਟੀਆਈ

ਰਾਂਚੀ, 24 ਨਵੰਬਰ
ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਦੇ ਨੇਤਾ ਹੇਮੰਤ ਸੋਰੇਨ ਨੇ ਅੱਜ ਝਾਰਖੰਡ ਦੇ ਰਾਜਪਾਲ ਸੰਤੋਸ਼ ਕੁਮਾਰ ਗੰਗਵਾਰ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਉਹ 28 ਨਵੰਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ।
ਇਸ ਤੋਂ ਪਹਿਲਾਂ ਦਿਨੇ ਰਾਜ ’ਚ ‘ਇੰਡੀਆ’ ਗੱਠਜੋੜ ਦੇ ਆਗੂਆਂ ਨੇ ਸਰਬ ਸੰਮਤੀ ਨਾਲ ਸੋਰੇਨ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ। ਝਾਰਖੰਡ ਮੁਕਤੀ ਮੋਰਚਾ ਦੇ ਆਗੂਆਂ ਨੇ ਦੱਸਿਆ ਕਿ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਤੋਂ ਪਹਿਲਾਂ ਸੋਰੇਨ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਹ 28 ਨਵੰਬਰ ਨੂੰ ਸਹੁੰ ਚੁੱਕ ਸਮਾਗਮ ਤੱਕ ਕਾਰਜਕਾਰੀ ਮੁੱਖ ਮੰਤਰੀ ਵਜੋਂ ਕੰਮ ਕਰਨਗੇ।
ਗੰਗਵਾਰ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੋਰੇਨ ਨੇ ਕਿਹਾ, ‘ਮੈਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ ਅਤੇ ਰਾਜਪਾਲ ਨੂੰ ਗੱਠਜੋੜ ਦੇ ਸਹਿਯੋਗੀਆਂ ਦਾ ਹਮਾਇਤ ਪੱਤਰ ਸੌਂਪ ਦਿੱਤਾ ਹੈ। ਉਨ੍ਹਾਂ ਸਾਨੂੰ ਸਰਕਾਰ ਬਣਾਉਣ ਲਈ ਸੱਦਾ ਦਿੱਤਾ ਹੈ। ਸਹੁੰ ਚੁੱਕ ਸਮਾਗਮ 28 ਨਵੰਬਰ ਨੂੰ ਹੋਵੇਗਾ।’ ਉਨ੍ਹਾਂ ਕਿਹਾ ਕਿ ਰਾਜਪਾਲ ਨੇ ਉਨ੍ਹਾਂ ਨੂੰ ਕਾਰਜਕਾਰੀ ਮੁੱਖ ਮੰਤਰੀ ਵਜੋਂ ਕੰਮ ਕਰਨ ਲਈ ਕਿਹਾ ਹੈ। ਸੋਰੇਨ ਝਾਰਖੰਡ ਦੇ 14ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਝਾਰਖੰਡ ਦਾ ਗਠਨ 15 ਨਵੰਬਰ 2000 ਨੂੰ ਹੋਇਆ ਸੀ। ਉਹ ਚੌਥੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।
ਇਸ ਤੋਂ ਪਹਿਲਾਂ ਦਿਨੇ ਗੱਠਜੋੜ ਦੇ ਆਗੂਆਂ ਤੇ ਵਿਧਾਇਕਾਂ ਨੇ ਇੱਥੇ ਹੇਮੰਤ ਸੋਰੇਨ ਦੀ ਰਿਹਾਇਸ਼ ’ਤੇ ਹੋਈ ਇੱਕ ਮੀਟਿੰਗ ਦੌਰਾਨ ਉਨ੍ਹਾਂ ਨੂੰ ਸਰਬ ਸੰਮਤੀ ਨਾਲ ਗੱਠਜੋੜ ਦਾ ਨੇਤਾ ਚੁਣਿਆ। ਮੀਟਿੰਗ ’ਚ ਗੱਠਜੋੜ ਦੀਆਂ ਧਿਰਾਂ ਦੇ ਵਿਧਾਇਕਾਂ ਤੋਂ ਇਲਾਵਾ ਕਾਂਗਰਸ ਦੇ ਝਾਰਖੰਡ ਇੰਚਾਰਜ ਤੇ ਪਾਰਟੀ ਦੇ ਜਨਰਲ ਸਕੱਤਰ ਗੁਲਾਮ ਅਹਿਮਦ ਮੀਰ ਅਤੇ ਪਾਰਟੀ ਦੇ ਸੀਨੀਅਰ ਆਗੂ ਰਾਜੇਸ਼ ਠਾਕੁਰ ਵੀ ਸ਼ਾਮਲ ਹੋਏ। ਹੇਮੰਤ ਸੋਰੇਨ ਦੀ ਜੇਐੱਮਐੱਮ ਦੀ ਅਗਵਾਈ ਹੇਠਲੇ ਗੱਠਜੋੜ ਨੇ ਬੀਤੇ ਦਿਨ ਝਾਰਖੰਡ ’ਚ ਸ਼ਾਨਦਾਰ ਜਿੱਤ ਹਾਸਲ ਕਰਦਿਆਂ ਲਗਾਤਾਰ ਦੂਜੀ ਵਾਰ ਸੱਤਾ ਹਾਸਲ ਕੀਤੀ। ਇੰਡੀਆ ਗੱਠਜੋੜ ਨੇ 81 ਮੈਂਬਰੀ ਵਿਧਾਨ ਸਭਾ ’ਚ 56 ਸੀਟਾਂ ਜਿੱਤੀਆਂ ਹਨ ਜਦਕਿ ਭਾਜਪਾ ਦੀ ਅਗਵਾਈ ਹੇਠਲੇ ਐੱਨਡੀਏ ਨੂੰ ਸਿਰਫ਼ 24 ਸੀਟਾਂ ਮਿਲੀਆਂ। -ਪੀਟੀਆਈ

Advertisement

Advertisement