ਝਾਰਖੰਡ: ਜੇਲ੍ਹ ’ਚ ਬੰਦ ਮੰਤਰੀ ਆਲਮਗੀਰ ਨੇ ਕੈਬਨਿਟ ਤੋਂ ਅਸਤੀਫ਼ਾ ਦਿੱਤਾ
11:45 AM Jun 11, 2024 IST
Advertisement
ਰਾਂਚੀ, 11 ਜੂਨ
ਝਾਰਖੰਡ ਸਰਕਾਰ ਦੇ ਮੰਤਰੀ ਆਲਮਗੀਰ ਆਲਮ ਨੇ ਰਾਜ ਮੰਤਰੀ ਮੰਡਲ ਅਤੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਆਲਮ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਹੈ। ਆਲਮ ਨੇ ਰਾਂਚੀ ਸਥਿਤ ਬਿਰਸਾ ਮੁੰਡਾ ਕੇਂਦਰੀ ਜੇਲ੍ਹ ਤੋਂ ਮੁੱਖ ਮੰਤਰੀ ਚੰਪਾਈ ਸੋਰੇਨ ਨੂੰ ਲਿਖੇ ਪੱਤਰ ਵਿੱਚ ਰਾਜ ਮੰਤਰੀ ਮੰਡਲ ਵਿੱਚ ਮੰਤਰੀ ਵਜੋਂ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਉਸ ਨੇ ਪਾਰਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਪੱਤਰ ਭੇਜ ਕੇ ਵਿਧਾਇਕ ਦਲ ਦੇ ਨੇਤਾ ਦੇ ਅਹੁਦੇ ਤੋਂ ਵੀ ਅਸਤੀਫ਼ਾ ਦੇ ਦਿੱਤਾ।
Advertisement
Advertisement