ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਝਾਰਖੰਡ: ਮੰਤਰੀ ਦੇ ਸੱਕਤਰ ਦੇ ਨੌਕਰ ਘਰੋਂ ‘ਨੋਟਾਂ ਦਾ ਪਹਾੜ’ ਮਿਲਿਆ, 20-30 ਕਰੋੜ ਰੁਪਏ ਹੋਣ ਦੀ ਸੰਭਾਵਨਾ, ਗਿਣਤੀ ਜਾਰੀ

11:22 AM May 06, 2024 IST

ਰਾਂਚੀ, 6 ਮਈ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਝਾਰਖੰਡ ਦੇ ਮੰਤਰੀ ਦੇ ਸਕੱਤਰ ਦੇ ਕਥਿਤ ਘਰੇਲੂ ਨੌਕਰ ਦੇ ਘਰ ਦੀ ਤਲਾਸ਼ੀ ਦੌਰਾਨ ਵੱਡੀ ਮਾਤਰਾ ਵਿਚ ਨਕਦੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਸੂਤਰਾਂ ਵੱਲੋਂ ਸਾਂਝੀ ਕੀਤੀ ਵੀਡੀਓ ਵਿੱਚ ਈਡੀ ਦੇ ਅਧਿਕਾਰੀ ਇੱਕ ਕਮਰੇ ਵਿੱਚੋਂ ਕਰੰਸੀ ਨੋਟ ਚੁੱਕਦੇ ਹੋਏ ਦੇਖੇ ਜਾ ਸਕਦੇ ਹਨ, ਜਿਸ ਥਾਂ 'ਤੇ ਛਾਪੇਮਾਰੀ ਕੀਤੀ ਗਈ, ਉਹ ਕਥਿਤ ਤੌਰ 'ਤੇ ਸੂਬੇ ਦੇ ਪੇਂਡੂ ਵਿਕਾਸ ਮੰਤਰੀ ਆਲਮਗੀਰ ਆਲਮ ਦੇ ਨਿੱਜੀ ਸਕੱਤਰ ਸੰਜੀਵ ਲਾਲ ਦੇ ਘਰੇਲੂ ਨੌਕਰ ਦੀ ਹੈ। ਸੂਤਰਾਂ ਨੇ ਦੱਸਿਆ ਕਿ ਬਰਾਮਦ ਕੀਤੀ ਰਕਮ ਦਾ ਪਤਾ ਲਗਾਉਣ ਲਈ ਨੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ ਅਤੇ ਇਹ ਰਕਮ 20-30 ਕਰੋੜ ਰੁਪਏ ਦੇ ਵਿਚਕਾਰ ਹੋ ਸਕਦੀ ਹੈ। ਸੂਤਰਾਂ ਨੇ ਦੱਸਿਆ ਕਿ ਬਰਾਮਦ ਕੀਤੀ ਨਕਦੀ ਵਿੱਚ ਮੁੱਖ ਤੌਰ 'ਤੇ 500 ਰੁਪਏ ਦੇ ਨੋਟ ਅਤੇ ਕੁਝ ਗਹਿਣੇ ਵੀ ਸ਼ਾਮਲ ਸਨ। ਆਲਮ (70) ਕਾਂਗਰਸੀ ਆਗੂ ਹੈ ਅਤੇ ਝਾਰਖੰਡ ਵਿਧਾਨ ਸਭਾ ਵਿੱਚ ਪਾਕੁਰ ਸੀਟ ਦੀ ਨੁਮਾਇੰਦਗੀ ਕਰਦਾ ਹੈ।

Advertisement

Advertisement
Advertisement