ਝਾਰਖੰਡ: ਕੋਲਾ ਖਾਣ ਦਾ ਇੱਕ ਹਿੱਸਾ ਡਿੱਗਣ ਨਾਲ ਇੱਕ ਦੀ ਮੌਤ, ਕਈ ਫਸੇ ਹੋਣ ਦਾ ਖਦਸ਼ਾ
11:06 AM Jul 05, 2025 IST
Advertisement
ਰਾਮਗੜ੍ਹ, 5 ਜੁਲਾਈ
Advertisement
ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੌਰਾਨ ਕੋਲਾ ਖਾਣ ਦਾ ਇੱਕ ਹਿੱਸਾ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਕੁਝ ਹੋਰਾਂ ਦੇ ਫਸੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਪੁਲੀਸ ਨੇ ਸ਼ਨਿਚਵਾਰ ਨੂੰ ਦੱਸਿਆ ਕਿ ਇਹ ਘਟਨਾ ਜ਼ਿਲ੍ਹੇ ਦੇ ਕਰਮਾ ਖੇਤਰ ਵਿੱਚ ਤੜਕਸਾਰ ਵਾਪਰੀ ਹੈ। ਉਨ੍ਹਾਂ ਕਿਹਾ ਕਿ ਰਾਹਤ ਅਤੇ ਬਚਾਅ ਕਾਰਜ ਲਈ ਇੱਕ ਪ੍ਰਸ਼ਾਸਨਿਕ ਟੀਮ ਭੇਜੀ ਗਈ ਹੈ।
ਕੁਜੂ ਪੁਲੀਸ ਚੌਕੀ ਦੇ ਇੰਚਾਰਜ ਆਸ਼ੂਤੋਸ਼ ਕੁਮਾਰ ਸਿੰਘ ਨੇ ਦੱਸਿਆ, "ਹੁਣ ਤੱਕ ਇੱਕ ਲਾਸ਼ ਬਰਾਮਦ ਕੀਤੀ ਗਈ ਹੈ ਅਤੇ ਬਚਾਅ ਕਾਰਜ ਜਾਰੀ ਹਨ, ਕਿਉਂਕਿ ਹੋਰ ਲੋਕਾਂ ਦੇ ਫਸੇ ਹੋਣ ਦਾ ਸ਼ੱਕ ਹੈ।" ਉਨ੍ਹਾਂ ਕਿਹਾ ਕਿ ਕੁਝ ਪਿੰਡ ਵਾਸੀ ਘਟਨਾ ਸਥਾਨ ’ਤੇ ਕੋਲੇ ਦੀ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਸਨ। ਰਾਮਗੜ੍ਹ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਫੈਜ਼ ਅਕ ਅਹਿਮਦ ਮੁਮਤਾਜ਼ ਨੇ ਘਟਨਾ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਮਾਮਲੇ ਦੀ ਜਾਂਚ ਲਈ ਇੱਕ ਪ੍ਰਸ਼ਾਸਨਿਕ ਟੀਮ ਮੌਕੇ ’ਤੇ ਭੇਜੀ ਗਈ ਹੈ। -ਪੀਟੀਆਈ
Advertisement
Advertisement
Advertisement