ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਝੂੰਦਾਂ ਨੇ ਖਹਿਰਾ ਨੂੰ ਪਾਰਟੀਆਂ ਬਦਲਣ ’ਚ ਮਾਹਿਰ ਦੱਸਿਆ

06:46 AM Apr 19, 2024 IST
ਪਿੰਡ ਕਾਤਰੋਂ ਵਿੱਚ ਅਕਾਲੀ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ।

ਬੀਰਬਲ ਰਿਸ਼ੀ
ਸ਼ੇਰਪੁਰ, 18 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ਦੋ ਸੌ ਕਿੱਲੋਮੀਟਰ ਤੋਂ ਮਹਿਜ਼ ਐਮਪੀ ਬਣਨ ਦੀ ਸਿਆਸੀ ਭੁੱਖ ਨਾਲ ਆਏ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ’ਤੇ ਵਿਅੰਗ ਕਰਦਿਆਂ ਕਿਹਾ ਕਿ ਮੰਨਿਆ ਕਿ ਉਹ ਪਾਰਟੀਆਂ ਬਦਲਣ ਦੇ ਮਾਹਰ ਹਨ ਪਰ ਉਹ ਸੰਸਦ ਵਿੱਚ ਕਾਂਗਰਸ ਦੇ ਪਲੇਟਫਾਰਮ ਤੋਂ ਪੰਥ ਤੇ ਪੰਜਾਬ ਦੀ ਗੱਲ ਨਹੀਂ ਕਰ ਪਾਉਣਗੇ। ਉਨ੍ਹਾਂ ਸੁਆਲ ਕੀਤਾ ਕਿ ਸ੍ਰੀ ਖਹਿਰਾ ਦੇ ਕਹਿਣ ’ਤੇ ਕੀ ਰਾਹੁਲ ਗਾਂਧੀ 84 ਦੇ ਦੰਗਿਆਂ ਅਤੇ ਅਪਰੇਸ਼ਨ ਬਲਿਊ ਸਟਾਰ ਦੀ ਨਿੰਦਾ ਕਰਨਗੇ? ਐਡਵੋਕੇਟ ਝੂੰਦਾਂ ਅੱਜ ਪਿੰਡ ਕਾਤਰੋਂ ਦੀ ਬਾਗੜੀ ਪੱਤੀ ਵਿੱਚ ਪਾਰਟੀ ਦੇ ਵਰਕਰਾਂ ਦੀ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰ ਰਹੇ ਸਨ।
ਐਡਵੋਕੇਟ ਝੂੰਦਾਂ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਵਿੱਚ ਭੇਜੇ ਮੈਂਬਰਾਂ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਇੱਕ ਸੰਤ ਸੀਚੇਵਾਲ ਨੂੰ ਛੱਡ ਕੇ ਕਿਸੇ ਵੀ ਮੈਂਬਰ ਨੂੰ ਨਾ ਪੰਜਾਬੀ ਲਿਖਣੀ ਆਉਂਦੀ ਹੋਵੇਗੀ ਤੇ ਨਾ ਬੋਲਣੀ। ਅਜਿਹੇ ਲੋਕਾਂ ਤੋਂ ਪੰਜਾਬ ਦੇ ਭਲੇ ਦੀ ਆਸ ਰੱਖਣੀ ਸਿਆਣਪ ਨਹੀਂ। ਉਨ੍ਹਾਂ ਕਿਹਾ ਕਿ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਪੰਥ ਤੇ ਪੰਜਾਬ ਦੇ ਦਰਦ ਨੂੰ ਸਮਝਦਾ ਹੈ ਅਤੇ ਸੰਸਦ ਵਿੱਚ ਸਹੀ ਤਰਜ਼ਮਾਨੀ ਕਰ ਸਕਦਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸਕੱਤਰ ਜਨਰਲ ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ, ਐਸਜੀਪੀਸੀ ਮੈਂਬਰ ਭੁਪਿੰਦਰ ਸਿੰਘ ਭਲਵਾਨ, ਸਾਬਕਾ ਸਰਪੰਚ ਰਣਜੀਤ ਸਿੰਘ, ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਘਨੌਰੀ, ਸਾਬਕਾ ਪ੍ਰਧਾਨ ਹਰਬੰਤ ਸਿੰਘ ਕਾਤਰੋਂ, ਹਾਕਮ ਸਿੰਘ ਢਢੋਗਲ ਆਦਿ ਹਾਜ਼ਰ ਸਨ।

Advertisement

ਅਕਾਲੀ ਦਲ ਦੀ ਜਿੱਤ ਲਈ ਚੋਣ ਮੁਹਿੰਮ ’ਚ ਜੁਟ ਜਾਣ ਦਾ ਸੱਦਾ

ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਸੰਗਰੂਰ ਸੰਸਦੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਵੱਲੋਂ ਆਪਣੀ ਚੋਣ ਮੁਹਿੰਮ ਦੌਰਾਨ ਸਥਾਨਕ ਪੂਨੀਆਂ ਟਾਵਰ ਵਿੱਚ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ, ਪਾਰਟੀ ਆਗੂ ਇਕਬਾਲਜੀਤ ਸਿੰਘ ਪੂਨੀਆਂ ਅਤੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਮਾਹੌਲ ਗਰਮਾ ਚੁੱਕਿਆ ਹੈ ਜਿਸ ਕਾਰਨ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਜਿੱਤ ਦੇ ਝੰਡੇ ਬੁਲੰਦ ਕਰਨ ਲਈ ਜੁਟ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਵਲੋਂ ਕੀਤੇ ਕੰਮਾਂ ਨੂੰ ਪਿੰਡ-ਪਿੰਡ ਵਿਚ ਪੰਜ ਮੈਂਬਰੀ ਕਮੇਟੀਆਂ ਬਣਾ ਕੇ ਲੋਕਾਂ ਤੱਕ ਪਹੁੰਚਾਇਆ ਜਾਵੇ ਅਤੇ ਲੋਕ ਹਿੱਤ ਵਿਚ ਕੀਤੇ ਕਾਰਜਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ।

Advertisement
Advertisement
Advertisement