ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਿੰਪਾ ਵੱਲੋਂ ਝੁੱਗੀਆਂ ਨੂੰ ਅੱਗ ਲੱਗਣ ਵਾਲੀ ਥਾਂ ਦਾ ਦੌਰਾ

09:16 AM May 05, 2024 IST
ਪੀੜਤ ਪਰਿਵਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ।-ਫੋਟੋ: ਹਰਪ੍ਰੀਤ ਕੌਰ

ਹੁਸ਼ਿਆਰਪੁਰ: ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਤੇ ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਨੇ ਬੀਤੇ ਦਿਨ ਪੁਰਹੀਰਾਂ ਇਲਾਕੇ ’ਚ ਅੱਗ ਲੱਗਣ ਕਰਕੇ ਤਬਾਹ ਹੋ ਚੁੱਕੀਆਂ ਝੁੱਗੀਆਂ ਵਾਲੀ ਥਾਂ ਦਾ ਦੌਰਾ ਕੀਤਾ ਤੇ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਵੀ ਕੀਤੀ। ਕੈਬਨਿਟ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੀੜਤਾਂ ਦੀ ਰਿਪੋਰਟ ਤਿਆਰ ਕਰਕੇ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਪੀੜਤਾਂ ਨੂੰ ਤੁਰੰਤ ਰਾਹਤ ਮਿਲ ਸਕੇ। ਉਨ੍ਹਾਂ ਨੇ ਪੀੜਤਾਂ ਨੂੰ ਸਰਕਾਰ ਵੱਲੋਂ ਹਰ ਸੰਭਵ ਮੱਦਦ ਦਿਵਾਉਣ ਦਾ ਵੀ ਭਰੋਸਾ ਦਿੱਤਾ। ਇਸ ਮੌਕੇ ਕੌਂਸਲਰ ਜਸਵੰਤ ਰਾਏ, ਰਣਜੀਤ ਸਿੰਘ ਰਾਣਾ, ਚੋਂਕੀ ਇੰਚਾਰਜ ਸੰਜੀਵ ਸਿੱਧੂ ਮੌਜੂਦ ਸਨ। -ਪੱਤਰ ਪ੍ਰੇਰਕ

Advertisement

Advertisement
Advertisement