ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੀਤੀ ਪਡਿਆਲਾ ਵੱਲੋਂ ਵਿਜੈਇੰਦਰ ਸਿੰਗਲਾ ਦੇ ਹੱਕ ’ਚ ਚੋਣ ਪ੍ਰਚਾਰ ਤੇਜ਼

09:02 AM May 13, 2024 IST
ਲਖਨੌਰ ’ਚ ਵਿਜੈਇੰਦਰ ਸਿੰਗਲਾ ਦੇ ਹੱਕ ਵਿੱਚ ਚੋਣ ਮੀਟਿੰਗ ਕਰਦੇ ਹੋਏ ਰਣਜੀਤ ਸਿੰਘ ਪਡਿਆਲਾ।

ਪੱਤਰ ਪ੍ਰੇਰਕ
ਕੁਰਾਲੀ, 12 ਮਈ
ਜ਼ਿਲ੍ਹਾ ਕਾਂਗਰਸ ਅਤੇ ਸਥਾਨਕ ਨਗਰ ਕੌਂਸਲ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਦੇ ਉਮੀਦਵਾਰ ਵਿਜੈਇੰਦਰ ਸਿੰਗਲਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਦਰਜਨਾਂ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ। ਇਸ ਮੌਕੇ ਉਨ੍ਹਾਂ ਹਲਕੇ, ਰਾਜ ਤੇ ਦੇਸ਼ ਦੇ ਵਿਕਾਸ ਲਈ ਕਾਂਗਰਸ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ। ਪਿੰਡ ਲਖਨੌਰ ਵਿੱਚ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਸ਼ਹੀਦਾਂ ਦੀ ਸੋਚ ’ਤੇ ਪਹਿਰਾ ਦੇਣ ਦੇ ਵਾਅਦੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਬਣੀ ਸਰਕਾਰ ਦੇ ਨੁਮਾਇੰਦੇ ਦੱਸਣ ਕਿ ਸੂਬੇ ਦੇ ਲੋਕਾਂ ਨੂੰ ਕਿਹੜੀਆਂ ਸਹੂਲਤਾਂ ਦਿੱਤੀਆਂ ਹਨ। ਜੀਤੀ ਪਡਿਆਲਾ ਨੇ ਕਿਹਾ ਕਾਂਗਰਸ ਦਾ ਸੱਤਾ ਵਿੱਚ ਆਉਣਾ ਦੇਸ਼ ਅਤੇ ਪੰਜਾਬ ਲਈ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਉਮੀਦਵਾਰ ਵਿਜੈਇੰਦਰ ਸਿੰਗਲਾ ਦੀ ਜਿੱਤ ਨਾਲ ਹਲਕੇ ਦੀ ਆਵਾਜ਼ ਦੇਸ਼ ਦੀ ਪਾਰਲੀਮੈਂਟ ਵਿੱਚ ਗੂੰਜੇਗੀ। ਇਸ ਮੌਕੇ ਬਿੱਟੂ ਸੁਹਾਲੀ, ਕੁਲਦੀਪ ਸਿੰਘ, ਭੁਪਿੰਦਰ ਸਿੰਘ, ਰਾਜਿੰਦਰ ਸਿੰਘ ਬਿੱਲਾ ਤੇ ਤਰਲੋਚਨ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement