ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਤਿੰਦਰ ਕੁਮਾਰ ਨੇ ਸਾਥੀਆਂ ਸਣੇ ਭਾਜਪਾ ਦਾ ਪੱਲਾ ਫੜਿਆ

05:46 AM Apr 28, 2024 IST
ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਪਾਰਟੀ ਆਗੂ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਅਪਰੈਲ
ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਨਗਰ ਨਿਗਮ ਚੋਣਾਂ ਵਿੱਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਚੁੱਕੇ ਜਤਿੰਦਰ ਕੁਮਾਰ ਨੇ ਆਪਣੇ ਸੈਂਕੜੇ ਸਮਰਥਕਾਂ ਸਮੇਤ ਭਾਜਪਾ ਦਾ ਪੱਲਾ ਫੜ ਲਿਆ। ਅੱਜ ਸੈਕਟਰ-33 ਵਿਖੇ ਸਥਿਤ ਭਾਜਪਾ ਦੇ ਦਫ਼ਤਰ ‘ਕਮਲਮ’ ਵਿਖੇ ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਸੰਜੇ ਟੰਡਨ ਤੇ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਸਿਰੋਪਾਉ ਪਾ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਜ਼ਿਕਰਯੋਗ ਹੈ ਕਿ ਜਤਿੰਦਰ ਕੁਮਾਰ ਪਹਿਲਾਂ ਯੂਥ ਕਾਂਗਰਸ ਸੈੱਲ ਦੇ ਜਨਰਲ ਸਕੱਤਰ ਵਜੋਂ ਵੀ ਸੇਵਾ ਨਿਭਾਅ ਚੁੱਕੇ ਹਨ। ਇਸ ਮੌਕੇ ਯੂਥ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਅਜੀਤ ਸਿੰਘ ਗਿੱਲ ਅਤੇ ਚੰਡੀਗੜ੍ਹ ਯੂਥ ਕਾਂਗਰਸ ਦੇ ਸੂਬਾ ਸਕੱਤਰ ਅਕਸ਼ੈ ਕਾਦੀਆਨ ਵੀ ਭਾਜਪਾ ਵਿੱਚ ਸ਼ਾਮਲ ਹੋਏ। ਭਾਜਪਾ ਉਮੀਦਵਾਰ ਸੰਜੇ ਟੰਡਨ ਨੇ ਕਿਹਾ ਕਿ ਭਾਜਪਾ ਵਿੱਚ ਸਾਰੇ ਵਰਕਰਾਂ ਨੂੰ ਪੂਰਾ ਮਾਣ-ਸਨਮਾਨ ਮਿਲੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦੇ ਕਾਰਜਕਾਲ ਦੌਰਾਨ ਸਿਟੀ ਬਿਊਟੀਫੁੱਲ ਵਿੱਚ ਵਿਕਾਸ ਦੇ ਨਵੇਂ ਮਾਪਦੰਡ ਸਥਾਪਤ ਹੋਏ ਹਨ। ਸ੍ਰੀ ਟੰਡਨ ਨੇ ਕਿਹਾ ਕਿ ਮੋਦੀ ਸਰਕਾਰ ਦੌਰਾਨ ਲੋਕਾਂ ਨੂੰ ਪ੍ਰਧਾਨ ਮੰਤਰੀ ਜਨ ਧਨ ਯੋਜਨਾ, ਆਯੂਸ਼ਮਾਨ ਭਾਰਤ, ਅਟਲ ਪੈਨਸ਼ਨ, ਕਿਸਾਨਾਂ ਲਈ ਸਨਮਾਨ ਨਿਧੀ ਦਾ ਸਿੱਧਾ ਲਾਭ ਮਿਲਿਆ। ਉੱਥੇ ਹੀ ਲੋਕਾਂ ਨੂੰ ਵਿਸ਼ਵਕਰਮਾ ਯੋਜਨਾ ਤਹਿਤ ਆਤਮ ਨਿਰਭਰ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਸ੍ਰੀ ਮਲਹੋਤਰਾ ਨੇ ਕਿਹਾ ਕਿ ਭਾਜਪਾ ਦਾ ਪਰਿਵਾਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਦਵਿੰਦਰ ਸਿੰਘ ਬਬਲਾ, ਜਨਰਲ ਸਕੱਤਰ ਅਮਿਤ ਜਿੰਦਲ ਅਤੇ ਸਾਬਕਾ ਮੇਅਰ ਰਾਜੇਸ਼ ਕਾਲੀਆ ਵੀ ਹਾਜ਼ਰ ਸਨ।

Advertisement

Advertisement
Advertisement