ਜੇਜੇਪੀ ਵੱਲੋਂ ਵੋਟਾਂ ਵਾਲੇ ਦਿਨ ਉਚਾਨਾ ’ਚ ਸੁਰੱਖਿਆ ਵਧਾਉਣ ਦੀ ਮੰਗ
08:54 AM Sep 30, 2024 IST
Advertisement
ਚੰਡੀਗੜ੍ਹ (ਟਨਸ): ਜਨਨਾਇਕ ਜਨਤਾ ਪਾਰਟੀ (ਜੇਜੇਪੀ) ਨੇ ਅੱਜ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਸਾਬਕਾ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੇ ਵਿਧਾਨ ਸਭਾ ਹਲਕਾ ਉਚਾਨਾ ਵਿੱਚ ਧੱਕੇਸ਼ਾਹੀ ਹੋਣ ਦਾ ਖਦਸ਼ਾ ਪ੍ਰਗਟਾਇਆ ਹੈ। ਉਨ੍ਹਾਂ ਹਲਕਾ ਉਚਾਨਾ ਵਿੱਚ ਅਤਿ ਸੰਵੇਦਨਸ਼ੀਲ ਪੋਲਿੰਗ ਬੂਥਾਂ ’ਤੇ ਵਾਧੂ ਸੁਰੱਖਿਆ ਦੇ ਪ੍ਰਬੰਧ ਕੀਤੇ ਜਾਣ ਦੀ ਮੰਗ ਕੀਤੀ।
Advertisement
Advertisement
Advertisement