ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਨਾਲ ਗੱਠਜੋੜ ਤੋਂ ਜੇਜੇਪੀ ਦਾ ਨੁਕਸਾਨ ਹੋਇਆ: ਦੁਸ਼ਯੰਤ ਚੌਟਾਲਾ

08:26 AM Jun 28, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਜੂਨ
ਹਰਿਆਣਾ ਵਿੱਚ ਜਨ ਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਸੀਨੀਅਰ ਆਗੂ ਤੇ ਸਾਬਕਾ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਸਾਲ 2019 ਵਿੱਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਜਪਾ ਨਾਲ ਗੱਠਜੋੜ ਕਰ ਕੇ ਜੇਜੇਪੀ ਦਾ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਜੇਜੇਪੀ ਕਦੇ ਵੀ ਭਾਜਪਾ ਨਾਲ ਗੱਠਜੋੜ ਨਹੀਂ ਕਰੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਦੁਸ਼ਯੰਤ ਚੌਟਾਲਾ ਨੇ ਅੱਜ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਭਾਜਪਾ ਲੋਕਾਂ ਵਿੱਚ ਭਰੋਸਾ ਗੁਆ ਚੁੱਕੀ ਹੈ, ਉਸ ਦਾ ਸੇਕ ਵੀ ਜੇਜੇਪੀ ਨੂੰ ਲੱਗਿਆ ਹੈ। ਇਸ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਜੇਜੇਪੀ ਮਜ਼ਬੂਤੀ ਨਾਲ ਚੋਣ ਮੈਦਾਨ ਵਿੱਚ ਨਿਤਰੇਗੀ। ਉਨ੍ਹਾਂ ਕਿਹਾ ਕਿ ਜੇਜੇਪੀ ਵੱਲੋਂ ਸੂਬੇ ਦੇ 22 ਜ਼ਿਲ੍ਹਿਆਂ ਵਿੱਚ ਆਗੂਆਂ ਨਾਲ ਵਿਚਾਰ-ਚਰਚਾ ਕੀਤੀ ਜਾ ਰਹੀ ਹੈ।

Advertisement

Advertisement
Advertisement