ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੇਜੇਪੀ ਦੇ ਵਿਧਾਇਕ ਰਾਮਨਿਵਾਸ ਸੂਰਜਾਖੇੜਾ ਨੇ ਪਾਰਟੀ ਛੱਡੀ

07:54 AM Aug 23, 2024 IST
ਰਾਮਨਿਵਾਸ ਸੂਰਜਾਖੇੜਾ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਅਗਸਤ
ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਣ ਕਾਰਨ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਨੂੰ ਅੱਜ 6ਵਾਂ ਵੱਡਾ ਝਟਕਾ ਲੱਗਿਆ ਹੈ। ਅੱਜ ਵਿਧਾਨ ਸਭਾ ਹਲਕਾ ਨਰਵਾਣਾ ਤੋਂ ਜੇਜੇਪੀ ਦੇ ਵਿਧਾਇਕ ਰਾਮਨਿਵਾਸ ਸੂਰਜਾਖੇੜਾ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਇਸ ਦੇ ਨਾਲ ਹੀ ਸੂਰਜਾਖੇੜਾ ਨੇ ਹਰਿਆਣਾ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ।
ਵਿਧਾਇਕ ਸੂਰਜਾਖੇੜਾ ਨੇ ਅੱਜ ਜੇਜੇਪੀ ਦੇ ਕੌਮੀ ਪ੍ਰਧਾਨ ਅਜੈ ਸਿੰਘ ਚੌਟਾਲਾ ਨੂੰ ਪੱਤਰ ਲਿਖ ਕੇ ਪਾਰਟੀ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਪਿਛਲੇ ਦੋ ਸਾਲਾਂ ਤੋਂ ਹੋ ਰਹੀਆਂ ਗਤੀਵਿਧੀਆਂ ਉਨ੍ਹਾਂ ਦੀ ਰਾਜਸੀ ਵਿਚਾਰਧਾਰਾ ਦੇ ਉਲਟ ਹੈ। ਇਸ ਕਾਰਨ ਉਨ੍ਹਾਂ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੂਜੇ ਪਾਸੇ ਵਿਧਾਇਕ ਸੂਰਜਾਖੇੜਾ ਨੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਦੇ ਨਾਮ ਪੱਤਰ ਲਿਖ ਕੇ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ਵਿੱਚ ਜੇਜੇਪੀ ਕੋਲ ਕੁੱਲ 10 ਵਿਧਾਇਕ ਸਨ ਜਿਨ੍ਹਾਂ ਵਿੱਚੋਂ 6 ਅਸਤੀਫ਼ਾ ਦੇ ਚੁੱਕੇ ਹਨ ਅਤੇ ਹੁਣ ਪਾਰਟੀ ਕੋਲ 4 ਵਿਧਾਇਕ ਹੀ ਬਚੇ ਹਨ। ਇਸ ਵਿੱਚ ਵਿਧਾਨ ਸਭਾ ਹਲਕਾ ਉਚਾਣਾ ਤੋਂ ਵਿਧਾਇਕ ਤੇ ਸਾਬਕਾ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ, ਵਿਧਾਨ ਸਭਾ ਹਲਕਾ ਬਡਾਲਾ ਤੋਂ ਵਿਧਾਇਕ ਤੇ ਦੁਸ਼ਿਅੰਤ ਚੌਟਾਲਾ ਦੀ ਮਾਂ ਨੈਨਾ ਚੌਟਾਲਾ, ਜੁਲਾਣਾ ਤੋਂ ਵਿਧਾਇਕ ਅਮਰਜੀਤ ਢਾਂਡਾ ਅਤੇ ਨਾਰਨੌਂਦ ਤੋਂ ਵਿਧਾਇਕ ਰਾਮਕੁਮਾਰ ਗੌਤਮ ਸ਼ਾਮਲ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਜੇਜੇਪੀ ਤੋਂ 5 ਵਿਧਾਇਕ ਅਸਤੀਫ਼ਾ ਦੇ ਚੁੱਕੇ ਹਨ। ਇਸ ਵਿੱਚ ਵਿਧਾਨ ਸਭਾ ਹਲਕਾ ਉਕਲਾਣਾ ਤੋਂ ਵਿਧਾਇਕ ਅਨੂਪ ਧਾਨਕ, ਟੋਹਾਣਾ ਤੋਂ ਵਿਧਾਇਕ ਦਵਿੰਦਰ ਬਬਲੀ, ਸ਼ਾਹਬਾਦ ਤੋਂ ਵਿਧਾਇਕ ਰਾਮਕਰਨ ਕਾਲਾ, ਗੁਲਹਾ ਚੀਕਾ ਤੋਂ ਵਿਧਾਇਕ ਈਸ਼ਵਰ ਸਿੰਘ ਤੇ ਵਿਧਾਨ ਸਭਾ ਹਲਕਾ ਬਰਵਾਲਾ ਤੋਂ ਵਿਧਾਇਕ ਜੋਗੀਰਾਮ ਸਿਹਾਗ ਸ਼ਾਮਲ ਹਨ। ਸੂਤਰਾਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਇੱਕ ਹੋਰ ਵਿਧਾਇਕ ਜੇਜੇਪੀ ਨੂੰ ਅਲਵਿਦਾ ਕਹਿ ਸਕਦੇ ਹਨ।

Advertisement

Advertisement