ਜੇਜੇਪੀ ਦੇ ਸੂਬਾ ਪ੍ਰਧਾਨ ਨਿਸ਼ਾਨ ਸਿੰਘ ਪਾਰਟੀ ਛੱਡ ਕੇ ਕਾਂਗਰਸ ’ਚ ਹੋ ਸਕਦੇ ਹਨ ਸ਼ਾਮਲ
11:59 AM Apr 08, 2024 IST
ਚੰਡੀਗੜ੍ਹ, 8 ਅਪਰੈਲ
ਹਰਿਆਣਾ ਵਿੱਚ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਨੂੰ ਵੱਡਾ ਝਟਕਾ ਦਿੰਦਿਆਂ ਇਸ ਦੇ ਸੂਬਾ ਪ੍ਰਧਾਨ ਨਿਸ਼ਾਨ ਸਿੰਘ ਪਾਰਟੀ ਛੱਡਣ ਲਈ ਤਿਆਰ ਹਨ। ਖ਼ਬਰਾਂ ਮੁਤਾਬਕ ਉਨ੍ਹਾਂ ਦੇ ਕਾਂਗਰਸ 'ਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਇਸ ਬਾਰੇ ਜੇਜੇਪੀ ਲੀਡਰਸ਼ਿਪ ਨੂੰ ਜਾਣੂ ਕਰਵਾ ਦਿੱਤਾ ਹੈ, ਹਾਲਾਂਕਿ ਉਨ੍ਹਾਂ ਨੇ ਆਪਣਾ ਅਸਤੀਫਾ ਨਹੀਂ ਦਿੱਤਾ। ਸ੍ਰੀ ਨਿਸ਼ਾਨ ਸਿੰਘ ਨੇ ਕਿਹਾ, ‘ਮੈਂ ਇੱਕ-ਦੋ ਦਿਨਾਂ ਵਿੱਚ ਆਪਣਾ ਅਸਤੀਫਾ ਸੌਂਪਣ ਲਈ ਪਾਰਟੀ ਦੇ ਕੌਮੀ ਪ੍ਰਧਾਨ ਅਜੈ ਚੌਟਾਲਾ ਨੂੰ ਮਿਲਾਂਗਾ।’ 2018 ਵਿੱਚ ਜੇਜੇਪੀ ਦੇ ਗਠਨ ਤੋਂ ਬਾਅਦ ਨਿਸ਼ਾਨ ਸਿੰਘ ਨੂੰ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਹਰਿਆਣਾ ਵਿਚ ਭਾਜਪਾ ਨਾਲ ਪਾਰਟੀ ਦਾ ਸਾਢੇ ਚਾਰ ਸਾਲ ਦਾ ਗਠਜੋੜ ਟੁੱਟਣ ਤੋਂ ਬਾਅਦ ਜੇਜੇਪੀ ਨੇ ਪਿਛਲੇ ਮਹੀਨੇ ਐਲਾਨ ਕੀਤਾ ਸੀ ਕਿ ਉਹ ਰਾਜ ਦੀਆਂ ਸਾਰੀਆਂ 10 ਲੋਕ ਸਭਾ ਸੀਟਾਂ 'ਤੇ ਚੋਣ ਲੜੇਗੀ।
Advertisement
Advertisement