J-K: Encounter: Three terrorists killed ਪੁਲਵਾਮਾ ਜ਼ਿਲ੍ਹੇ ’ਚ ਮੁਕਾਬਲੇ ਦੌਰਾਨ ਤਿੰਨ ਦਹਿਸ਼ਤਗਰਦ ਹਲਾਕ
10:01 AM May 15, 2025 IST
Advertisement
ਜੰਮੂ, 15 ਮਈ
ਫੌਜ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਮੁਕਾਬਲੇ ਦੌਰਾਨ ਅੱਜ ਤਿੰਨ ਦਹਿਸ਼ਤਗਰਦ ਹਲਾਕ ਹੋ ਗਏ ਹਨ। ਇਹ ਮੁਕਾਬਲਾ ਆਵੰਤੀਪੋਰਾ ਦੇ ਤਰਾਲ ਖੇਤਰ ਵਿਚ ਅੱਜ ਸਵੇਰੇ ਸੁਰੱਖਿਆ ਬਲਾਂ ਤੇ ਦਹਿਸ਼ਤਗਰਦਾਂ ਦਰਮਿਆਨ ਹੋਇਆ।
Advertisement
ਇਸ ਤੋਂ ਪਹਿਲਾਂ ਸੁਰੱਖਿਆ ਬਲਾਂ ਨੂੰ ਤਰਾਲ ਦੇ ਨਾਦੇਰ ਪਿੰਡ ਵਿਚ ਤਿੰਨ ਦੇ ਕਰੀਬ ਦਹਿਸ਼ਤਗਰਦਾਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਦੌਰਾਨ ਇਕ ਦਹਿਸ਼ਤਗਰਦ ਸੁਰੱਖਿਆ ਬਲਾਂ ਦੀ ਗੋਲੀ ਨਾਲ ਮਾਰਿਆ ਗਿਆ ਤੇ ਦੋ ਹੋਰ ਦਹਿਸ਼ਤਗਰਦ ਬਾਅਦ ਵਿਚ ਮਾਰੇ ਗਏ। ਜੰਮੂ-ਕਸ਼ਮੀਰ ਵਿਚ ਪਿਛਲੇ 48 ਘੰਟਿਆਂ ਵਿਚ ਇਹ ਦੂਜਾ ਮੁਕਾਬਲਾ ਹੈ। ਇਸ ਤੋਂ ਪਹਿਲਾਂ 13 ਮਈ ਨੂੰ ਸ਼ੋਪੀਆਂ ਜ਼ਿਲ੍ਹੇ ਦੇ ਕੇਲਰ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਲਸ਼ਕਰ-ਏ-ਤਇਬਾ ਦੇ ਤਿੰਨ ਦਹਿਸ਼ਤਗਰਦ ਮਾਰੇ ਗਏ ਸਨ। ਸੁਰੱਖਿਆ ਬਲਾਂ ਨੇ ਬੀਤੇ ਦਿਨੀਂ ਕੈਲਰ ਤੋਂ ਹਥਿਆਰਾਂ ਦਾ ਇਕ ਵੱਡਾ ਜ਼ਖੀਰਾ ਵੀ ਬਰਾਮਦ ਕੀਤਾ ਸੀ।
Advertisement