For the best experience, open
https://m.punjabitribuneonline.com
on your mobile browser.
Advertisement

ਜੇਕੇਐਲਐਫ਼ ਅਤੇ ਪੀਪਲਜ਼ ਫਰੀਡਮ ਲੀਗ ’ਤੇ ਪਾਬੰਦੀ

07:54 AM Mar 17, 2024 IST
ਜੇਕੇਐਲਐਫ਼ ਅਤੇ ਪੀਪਲਜ਼ ਫਰੀਡਮ ਲੀਗ ’ਤੇ ਪਾਬੰਦੀ
Advertisement

ਨਵੀਂ ਦਿੱਲੀ, 16 ਮਾਰਚ
ਕੇਂਦਰ ਸਰਕਾਰ ਨੇ ਅਤਿਵਾਦ ਵਿਰੋਧੀ ਕਾਨੂੰਨਾਂ ਤਹਿਤ ਵੱਖਵਾਦੀ ਸੰਗਠਨ ਹੁਰੀਅਤ ਕਾਨਫਰੰਸ ਨਾਲ ਜੁੜੀ ਲੀਗ ਜੰਮੂ-ਕਸ਼ਮੀਰ ਪੀਪਲਜ਼ ਫਰੀਡਮ ਲੀਗ ਅਤੇ ਜੰਮੂ ਕਸ਼ਮੀਰ ਪੀਪਲਜ਼ ਦੇ ਸਾਰੇ ਧੜਿਆਂ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਸਰਕਾਰ ਨੇ ਅਤਿਵਾਦੀ ਕਾਰਵਾਈਆਂ ਕਾਰਨ ਜੇਲ੍ਹ ਵਿਚ ਬੰਦ ਯਾਸੀਨ ਮਲਿਕ ਦੀ ਅਗਵਾਈ ਵਾਲੇ ਜੰਮੂ ਕਸ਼ਮੀਰ ਲਬਿਰੇਸ਼ਨ ਫਰੰਟ (ਜੇਕੇਐਲਐਫ਼) ’ਤੇ ਪਾਬੰਦੀ ਨੂੰ ਹੋਰ ਪੰਜ ਸਾਲ ਲਈ ਵਧਾ ਦਿੱਤਾ ਹੈ। ਇਹ ਐਲਾਨ ਆਮ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਹੋਣ ਤੋਂ ਕੁਝ ਘੰਟੇ ਪਹਿਲਾਂ ਹੋਇਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਅਤਿਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਅਤੇ ਸੰਗਠਨਾਂ ਨੂੰ ਕਿਸੇ ਕੀਮਤ ’ਤੇ ਨਹੀਂ ਬਖਸ਼ੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜੰਮੂ ਕਸ਼ਮੀਰ ਪੀਪਲਜ਼ ਫਰੀਡਮ ਲੀਗ (ਜੇਕੇਪੀਐਲਐਫ) ਨੂੰ ਪੰਜ ਸਾਲਾਂ ਲਈ ਗੈਰਕਾਨੂੰਨੀ ਸੰਗਠਨ ਵਜੋਂ ਨਾਮਜ਼ਦ ਕੀਤਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ‘ਐਕਸ’ ਉੱਤੇ ਲਿਖਿਆ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਤਿਵਾਦ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਦੀ ਨੀਤੀ ਦਾ ਪਾਲਣ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰਾਲੇ ਨੇ ਜੰਮੂ ਕਸ਼ਮੀਰ ਪੀਪਲਜ਼ ਲੀਗ ਦੇ ਚਾਰ ਧੜਿਆਂ ਨੂੰ ‘ਗੈਰ-ਕਾਨੂੰਨੀ ਸੰਗਠਨ’ ਐਲਾਨਿਆ ਕੀਤਾ ਹੈ ਜਿਨ੍ਹਾਂ ’ਚ ਜੇਕੇਪੀਐਲ (ਮੁਖਤਾਰ ਅਹਿਮਦ ਵਾਜ਼ਾ), ਜੇਕੇਪੀਐਲ (ਬਸ਼ੀਰ ਅਹਿਮਦ ਤੋਤਾ), ਜੇਕੇਪੀਐਲ (ਗੁਲਾਮ ਮੁਹੰਮਦ ਖਾਨ) ਅਤੇ ਯਾਕੂਬ ਸ਼ੇਖ ਦੀ ਅਗਵਾਈ ਵਾਲੀ ਜੇਕੇਪੀਐਲ (ਅਜ਼ੀਜ਼ ਸ਼ੇਖ) ਸ਼ਾਮਲ ਹਨ। -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×