ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੌਕਰੀ ਬਦਲੇ ਜ਼ਮੀਨ ਮਾਮਲਾ: ਲਾਲੂ, ਤੇਜਸਵੀ ਤੇ ਤੇਜ ਪ੍ਰਤਾਪ ਨੂੰ ਜ਼ਮਾਨਤ

07:25 AM Oct 08, 2024 IST
ਅਦਾਲਤ ਵਿੱਚ ਪੇਸ਼ੀ ਲਈ ਜਾਂਦੇ ਹੋਏ ਲਾਲੂ ਪ੍ਰਸਾਦ ਅਤੇ ਉਨ੍ਹਾਂ ਦਾ ਪਰਿਵਾਰ। -ਫੋਟੋ: ਪੀਟੀਆਈ

ਨਵੀਂ ਦਿੱਲੀ, 7 ਅਕਤੂਬਰ
ਦਿੱਲੀ ਦੀ ਅਦਾਲਤ ਨੇ ਰਾਸ਼ਟਰੀ ਜਨਤਾ ਦਲ (ਆਰਜੇਡੀ) ਪ੍ਰਧਾਨ ਅਤੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਅਤੇ ਉਨ੍ਹਾਂ ਦੇ ਪੁੱਤਰਾਂ ਤੇਜੱਸਵੀ ਯਾਦਵ ਤੇ ਤੇਜ ਪ੍ਰਤਾਪ ਯਾਦਵ ਨੂੰ ਨੌਕਰੀ ਬਦਲੇ ਜ਼ਮੀਨ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ’ਚ ਅੱਜ ਜ਼ਮਾਨਤ ਦੇ ਦਿੱਤੀ ਹੈ। ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਦੀ ਅਦਾਲਤ ਨੇ ਮੁਲਜ਼ਮਾਂ ਨੂੰ ਪ੍ਰਤੀ ਵਿਅਕਤੀ ਲੱਖ ਰੁਪਏ ਦਾ ਬਾਂਡ ਭਰਨ ਦੇ ਆਧਾਰ ’ਤੇ ਇਹ ਰਾਹਤ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਮਾਮਲੇ ਦੀ ਜਾਰੀ ਜਾਂਚ ਦੌਰਾਨ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਸੀ। ਇਸ ਮੌਕੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਅਤੇ ਹੋਰ ਸਾਰੇ ਵਿਅਕਤੀ ਨਿੱਜੀ ਤੌਰ ’ਤੇ ਅਦਾਲਤ ਅੱਗੇ ਪੇਸ਼ ਹੋਏ। ਇਸ ਤੋਂ ਪਹਿਲਾਂ ਅਦਾਲਤ ਨੇ ਇਸ ਸਬੰਧੀ ਸੀਬੀਆਈ ਵੱਲੋਂ ਦਾਖ਼ਲ ਕੀਤੀ ਗਈ ਜ਼ਿਮਨੀ ਚਾਰਜਸ਼ੀਟ ਉਤੇ ਗ਼ੌਰ ਕਰਦਿਆਂ ਉਨ੍ਹਾਂ ਨੂੰ ਸੰਮਨ ਜਾਰੀ ਕੀਤੇ ਸਨ। ਇਸ ਸਬੰਧੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 6 ਅਗਸਤ ਨੂੰ ਅੰਤਿਮ ਰਿਪੋਰਟ ਦਾਖ਼ਲ ਕੀਤੀ ਸੀ। ਈਡੀ ਨੇ ਸੀਬੀਆਈ ਵੱਲੋਂ ਦਰਜ ਇਕ ਐੱਫਆਈਆਰ ਦੇ ਆਧਾਰ ’ਤੇ ਕੇਸ ਦਰਜ ਕੀਤਾ ਸੀ। ਜਾਂਚ ਏਜੰਸੀ ਅਨੁਸਾਰ ਇਹ ਮਾਮਲਾ 2004 ਤੋਂ 2009 ਤੱਕ ਰੇਲ ਮੰਤਰੀ ਵਜੋਂ ਲਾਲੂ ਦੇ ਕਾਰਜਕਾਲ ਦੌਰਾਨ ਮੱਧ ਪ੍ਰਦੇਸ਼ ਦੇ ਜੱਬਲਪੁਰ ਵਿੱਚ ਰੇਲਵੇ ਦੇ ਪੱਛਮੀ-ਮੱਧ ਜ਼ੋਨ ’ਚ ਗਰੁੱਪ-ਡੀ ’ਚ ਹੋਈ ਭਰਤੀ ਨਾਲ ਸਬੰਧਿਤ ਹੈ। -ਪੀਟੀਆਈ

Advertisement

ਏਜੰਸੀਆਂ ਦੀ ਦੁਰਵਰਤੋਂ ਹੋ ਰਹੀ ਹੈ: ਤੇਜਸਵੀ

ਨਵੀਂ ਦਿੱਲੀ: ਜ਼ਮਾਨਤ ਮਿਲਣ ਮਗਰੋਂ ਗੱਲਬਾਤ ਕਰਦਿਆਂ ਤੇਜਸਵੀ ਯਾਦਵ ਨੇ ਕਿਹਾ, ‘‘ਇਹ ਸਾਡੇ ਖ਼ਿਲਾਫ਼ ਸਿਆਸੀ ਸਾਜ਼ਿਸ਼ ਹੈ, ਏਜੰਸੀਆਂ ਦੀ ਦੁਰਵਰਤੋਂ ਹੋ ਰਹੀ ਹੈ। ਸਾਨੂੰ ਜ਼ਮਾਨਤ ਮਿਲ ਗਈ ਹੈ। ਮਾਮਲੇ ਵਿੱਚ ਕੁੱਝ ਵੀ ਠੋਸ ਨਹੀਂ ਹੈ।’’ ਮਾਮਲੇ ਦੀ ਅਗਲੀ ਸੁਣਵਾਈ 25 ਅਕਤੁਬਰ ਨੂੰ ਹੋਵੇਗੀ। -ਏਐੱਨਆਈ

Advertisement
Advertisement