For the best experience, open
https://m.punjabitribuneonline.com
on your mobile browser.
Advertisement

ਨੌਕਰੀ ਬਦਲੇ ਜ਼ਮੀਨ ਘੁਟਾਲਾ: ਈਡੀ ਨੂੰ ਆਖਰੀ ਦੋਸ਼ ਪੱਤਰ ਦਾਖ਼ਲ ਕਰਨ ਦੇ ਹੁਕਮ

07:47 AM Jul 08, 2024 IST
ਨੌਕਰੀ ਬਦਲੇ ਜ਼ਮੀਨ ਘੁਟਾਲਾ  ਈਡੀ ਨੂੰ ਆਖਰੀ ਦੋਸ਼ ਪੱਤਰ ਦਾਖ਼ਲ ਕਰਨ ਦੇ ਹੁਕਮ
Advertisement

ਨਵੀਂ ਦਿੱਲੀ, 7 ਜੁਲਾਈ
ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਭਾਰਤੀ ਰੇਲਵੇ ’ਚ ਨੌਕਰੀ ਬਦਲੇ ਜ਼ਮੀਨ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਅਗਲੀ ਸੁਣਵਾਈ ਦੀ ਤਰੀਕ ਤੱਕ ਵਾਧੂ ਜਾਂ ਆਖਰੀ ਦੋਸ਼ ਪੱਤਰ ਦਾਖਲ ਕਰਨ ਲਈ ਹੋਰ ਸਮਾਂ ਦਿੱਤਾ ਹੈ। ਅਦਾਲਤ ਨੂੰ ਈਡੀ ਦੇ ਜੁਆਇੰਟ ਡਾਇਰੈਕਟਰ ਨੇ ਜਾਂਚ ਦੀ ਸਥਿਤੀ ਤੇ ਈਡੀ ਦੇ ਕਦਮਾਂ ਤੋਂ ਜਾਣੂ ਕਰਵਾਇਆ, ਜੋ ਅਦਾਲਤ ਦੇ ਹੁਕਮਾਂ ’ਤੇ ਹਾਜ਼ਰ ਹੋਏ ਸਨ। ਮੁਲਜ਼ਮਾਂ ਵਿੱਚ ਰਾਬੜੀ ਦੇਵੀ, ਮੀਸਾ ਭਾਰਤੀ ਤੇ ਹੇਮਾ ਦੀ ਅਪੀਲ ’ਤੇ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਹਾਜ਼ਰ ਹੋਣ ਤੋਂ ਛੋਟ ਦਿੱਤੀ ਗਈ ਸੀ। ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਈਡੀ ਦੀਆਂ ਦਲੀਲਾਂ ਦਰਜ ਕੀਤੀਆਂ ਕਿ ਜਾਂਚ ਅਗਲੇਰੇ ਪੜਾਅ ’ਤੇ ਹੈ। ਅਦਾਲਤ ਨੇ ਨਿਰਦੇਸ਼ ਦਿੱਤਾ ਕਿ ਈਡੀ ਦੇ ਜੁਆਇੰਟ ਡਾਇਰੈਕਟਰ ਵੱਲੋਂ ਦੱਸੀ ਗਈ ਸਮਾਂ ਸੀਮਾ ਅੰਦਰ ਆਖਰੀ ਸ਼ਿਕਾਇਤ ਦਰਜ ਕੀਤੀ ਜਾਵੇ। ਕੇਸ ’ਤੇ ਅਗਲੀ ਸੁਣਵਾਈ 6 ਅਗਸਤ ਨੂੰ ਹੋਵੇਗੀ। -ਏਐੱਨਆਈ

Advertisement

Advertisement
Advertisement
Author Image

sukhwinder singh

View all posts

Advertisement