ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੌੜਾਮਾਜਰਾ ਨੇ ਸੜਕੀ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

08:51 AM Jul 12, 2024 IST
ਪ੍ਰਾਜੈਕਟ ਦਾ ਨੀਂਹ ਪੱਥਰ ਰੱਖਦੇ ਹੋਏ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ।

ਸੁਭਾਸ਼ ਚੰਦਰ
ਸਮਾਣਾ, 11 ਜੁਲਾਈ
ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦੂਰ ਕਰਨ ਦਾ ਬੀੜਾ ਚੁੱਕਿਆ ਹੈ। ਕੈਬਨਿਟ ਮੰਤਰੀ ਜੌੜਾਮਾਜਰਾ ਅੱਜ ਸਮਾਣਾ ਵਿੱਚ ਕਰੀਬ 7.14 ਕਰੋੜ ਰੁਪਏ ਦੀ ਲਾਗਤ ਨਾਲ ਸਮਾਣਾ-ਪਾਤੜਾਂ ਰੋਡ ’ਤੇ ਬਾਬਾ ਬੰਦਾ ਸਿੰਘ ਬਹਾਦਰ ਚੌਕ ਤੋਂ ਬਾਬਾ ਭੀਮ ਰਾਓ ਅੰਬੇਡਕਰ ਚੌਕ ਅਤੇ ਅੱਗੇ ਮਹਾਰਾਜਾ ਅਗਰਸੈਨ ਚੌਕ ਤੱਕ ਸਲਿੱਪ ਰੋਡ ਬਣਾਉਣ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਪੁੱਜੇ ਹੋਏ ਸਨ। ਜੌੜਾਮਾਜਰਾ ਨੇ ਇਸੇ ਦੌਰਾਨ ਭਵਾਨੀਗੜ੍ਹ ਰੋਡ ’ਤੇ ਬੰਦਾ ਸਿੰਘ ਬਹਾਦਰ ਚੌਂਕ ਤੋਂ ਪੰਜ ਪੀਰਾਂ ਵਾਲੇ ਚੌਕ ਤੱਕ 30 ਲੱਖ ਰੁਪਏ ਦੀ ਲਾਗਤ ਨਾਲ 1 ਮੀਟਰ ਚੌੜੇ ਨਵੇਂ ਬਣਾਏ ਗਏ ਡਿਵਾਈਡਰ ਦਾ ਵੀ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਕੀਤਾ ਹਰੇਕ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਖ਼ੁਦ ਆਪਣੇ ਹਲਕੇ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਆਪਣੇ ਹਲਕੇ ਦੇ ਹਰੇਕ ਪਿੰਡ ਤੇ ਮੁਹੱਲੇ ਸਮੇਤ ਸਮਾਣਾ ਸ਼ਹਿਰ ਦੇ ਵਿਕਾਸ ਲਈ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਿਣਗੇ, ਇਸੇ ਤਹਿਤ ਹੀ ਸਮਾਣਾ ਹਲਕੇ ਵਿੱਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਆਰੰਭੇ ਗਏ ਹਨ। ਇਸ ਮੌਕੇ ਐੱਸਡੀਐੱਮ ਰਿਚਾ ਗੋਇਲ, ਹਰਜਿੰਦਰ ਸਿੰਘ ਮਿੰਟੂ, ਬਲਕਾਰ ਸਿੰਘ ਗੱਜੂਮਾਜਰਾ, ਪੀ.ਏ. ਗੁਰਦੇਵ ਸਿੰਘ ਟਿਵਾਣਾ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੰਜੂ ਕਕਰਾਲਾ, ਗੋਪਾਲ ਕ੍ਰਿਸ਼ਨ, ਕੁਲਵੀਰ ਸਿੰਗਲਾ ਤੇ ਪਾਰਸ ਸ਼ਰਮਾ ਆਦਿ ਮੌਜੂਦ ਸਨ।

Advertisement

Advertisement
Advertisement