ਦੌੜ ’ਚ ਜੋਗਿੰਦਰ ਹਰਾਜ ਨੇ ਜਿੱਤਿਆ ਸੋਨ ਤਗ਼ਮਾ
09:52 AM Nov 28, 2024 IST
Advertisement
ਸ੍ਰੀ ਮੁਕਤਸਰ ਸਾਹਿਬ:
Advertisement
45ਵੀਂ ਪੰਜਾਬ ਮਾਸਟਰ ਅਥਲੈਟਿਕ ਮੀਟ ਵਿੱਚ ਜੋਗਿੰਦਰ ਸਿੰਘ ਹਰਾਜ ਸਟੇਟ ਐਵਾਰਡੀ, ਸਾਬਕਾ ਸਹਾਇਕ ਸਿੱਖਿਆ ਅਫ਼ਸਰ ਮੁਕਤਸਰ ਸਾਹਿਬ ਨੇ 65 ਸਾਲ ਉਮਰ ਵਰਗ ਵਿੱਚ ਹਿੱਸਾ ਲੈ ਕੇ 1500 ਮੀਟਰ ਦੌੜ ਵਿੱਚ ਪਹਿਲਾ ਸਥਾਨ ਹਾਸਲ ਕਰ ਕੇ ਸੋਨ ਤਗ਼ਮਾ ਹਾਸਲ ਕੀਤਾ ਹੈ। ਪਿਛਲੇ ਦਿਨੀਂ ਮਸਤੂਆਣਾ ਸਾਹਿਬ ਜ਼ਿਲ੍ਹਾ ਸੰਗਰੂਰ ਵਿੱਚ ਕਰਵਾਈ ਗਈ ਪੰਜਾਬ ਮਾਸਟਰ ਅਥਲੈਟਿਕ ਮੀਟ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਨੇ ਭਾਗ ਲਿਆ ਸੀ। ਉਨ੍ਹਾਂ 1500 ਮੀਟਰ ਦੌੜ ਵਿੱਚ ਪਹਿਲਾ, 800 ਮੀਟਰ ਦੌੜ ਵਿੱਚ ਤੀਜਾ ਅਤੇ ਉੱਚੀ ਛਾਲ ਵਿੱਚ ਤੀਜਾ ਸਥਾਨ ਹਾਸਲ ਕਰਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਨਾਂਅ ਰੋਸ਼ਨ ਕੀਤਾ ਹੈ। ਉਨ੍ਹਾਂ ਦੀ ਇਸ ਮਾਣਮੱਤੀ ਪ੍ਰਾਪਤੀ ’ਤੇ ਮਨਜੀਤ ਸਿੰਘ ਬਰਕੰਦੀ, ਤੇਜਿੰਦਰ ਸਿੰਘ ਮਿੱਡੂਖੇੜਾ ਨੇ ਵਧਾਈ ਦਿੱਤੀ ਅਤੇ ਉਸ ਨੂੰ ਕੇਰਲਾ ਵਿੱਚ ਹੋ ਰਹੀ ਨੈਸ਼ਨਲ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। -ਨਿੱਜੀ ਪੱਤਰ ਪ੍ਰੇਰਕ
Advertisement
Advertisement