ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੋਗਰਾਜ ਦੀ ਦੇਹ ਵਤਨ ਪੁੱਜੀ

09:48 AM Aug 21, 2020 IST

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 20 ਅਗਸਤ

Advertisement

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ ਸਿੰਘ ਓਬਰਾਏ ਦੇ ਵੱਡੇ ਯਤਨਾਂ ਸਦਕਾ ਬੀਤੀ ਅੱਧੀ ਰਾਤ ਹੁਸ਼ਿਆਰਪੁਰ ਜ਼ਿਲ੍ਹੇ ਦੀ ਦਸੂਹਾ ਤਹਿਸੀਲ ਦੇ ਪਿੰਡ ਮੰਡ ਨਾਲ ਸਬੰਧਤ 25 ਸਾਲਾ ਨੌਜਵਾਨ ਜੋਗਰਾਜ ਸਿੰਘ ਪੁੱਤਰ ਜਗਦੀਸ਼ ਸਿੰਘ ਦੀ ਮ੍ਰਿਤਕ ਦੇਹ ਦੁਬਈ ਤੋਂ ਸਥਾਨਕ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਪੁੱਜੀ।

ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਨੇ ਦੱਸਿਆ ਕਿ ਜੋਗਰਾਜ ਸਿੰਘ ਦੋ ਸਾਲ ਪਹਿਲਾਂ ਆਪਣੇ ਪਰਿਵਾਰ ਦੇ ਬੇਹੱਦ ਮਾੜੇ ਆਰਥਿਕ ਹਾਲਾਤਾਂ ਨੂੰ ਸੁਧਾਰਨ ਦੀ ਕੋਸ਼ਿਸ਼ `ਚ ਦੁਬਈ ਮਜ਼ਦੂਰੀ ਕਰਨ ਵਾਸਤੇ ਗਿਆ ਸੀ ਕਿ ਬੀਤੀ 21 ਜੁਲਾਈ ਨੂੰ ਭੇਤਭਰੇ ਹਲਾਤਾਂ `ਚ ਉਸ ਦੀ ਮੌਤ ਹੋ ਗਈ ਸੀ।

Advertisement

ਪਿੰਡ ਮੰਡ ਦੇ ਸਰਪੰਚ ਬਲਬੀਰ ਸਿੰਘ ਅਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਡਾ. ਓਬਰਾਏ ਦੀ ਬਦੌਲਤ ਹੀ ਉਨ੍ਹਾਂ ਦੇ ਲਾਡਲੇ ਪੁੱਤ ਦੇ ਮ੍ਰਿਤਕ ਸਰੀਰ ਨੂੰ ਆਪਣੀ ਮਿੱਟੀ ਨਸੀਬ ਹੋ ਸਕੀ ਹੈ। ਲਾਸ਼ ਵਾਰਿਸਾਂ ਨੂੰ ਸੌਪਣ ਮੌਕੇ

ਹਵਾਈ ਅੱਡੇ ਊੱਤੇ ਟਰੱਸਟ ਦੇ ਅਹੁਦੇਦਾਰ ਨਵਜੀਤ ਸਿੰਘ ਘਈ, ਹਰਜਿੰਦਰ ਸਿੰਘ ਹੇਰ ਅਤੇ ਹੋਰ ਹਾਜ਼ਰ ਸਨ। ਇਸ ਮੌਕੇ ਮਾਹੌਲ ਗਮਗੀਨ ਸੀ।  

Advertisement
Tags :
ਜੋਗਰਾਜਪੁੱਜੀ: