ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੀਰਾਪੁਰ ਦਾ ਸਰਪੰਚ ਪੰਚਾਇਤ ਸਣੇ ਭਾਜਪਾ ’ਚ ਸ਼ਾਮਲ

11:31 AM May 19, 2024 IST
ਸਰਪੰਚ ਪਲਵਿੰਦਰ ਸਿੰਘ ਤੇ ਸਾਥੀਆਂ ਨੂੰ ਭਾਜਪਾ ਵਿੱਚ ਸ਼ਾਮਲ ਕਰਦੇ ਹੋਏ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਤੇ ਹੋਰ। -ਫੋਟੋ: ਚਾਨਾ

ਪੱਤਰ ਪ੍ਰੇਰਕ
ਫਗਵਾੜਾ, 18 ਮਈ
ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਹੁਲਾਰਾ ਮਿਲਿਆ ਜਦੋਂ ਪਿੰਡ ਮੀਰਾਪੁਰ ਦੇ ਸਰਪੰਚ ਪਲਵਿੰਦਰ ਸਿੰਘ ਨੇ ਪੰਚਾਇਤ ਸਮੇਤ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਹਾਜ਼ਰੀ ’ਚ ਆਮ ਆਦਮੀ ਪਾਰਟੀ ਨੂੰ ਛੱਡ ਭਾਜਪਾ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਸਰਪੰਚ ਪਲਵਿੰਦਰ ਸਿੰਘ ਤੇ ਪੰਚਾਇਤ ਮੈਂਬਰਾਂ ਦਾ ਭਾਜਪਾ ’ਚ ਸ਼ਾਮਲ ਹੋਣ ’ਤੇ ਸਵਾਗਤ ਕਰਦਿਆਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਗੁਜਰਾਤ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੀ ਤਰ੍ਹਾਂ ਪੰਜਾਬ ਨੂੰ ਵਿਕਾਸ ਦੀ ਲੀਹ ’ਤੇ ਲਿਜਾਣ ਲਈ ਜ਼ਰੂਰੀ ਹੈ ਕਿ ਸੂਬੇ ਵਿੱਚ ਭਾਜਪਾ ਨੂੰ ਮਜਬੂਤ ਕੀਤਾ ਜਾਵੇ। ਉਨ੍ਹਾਂ ਨੇ ਪੰਚਾਇਤ ਨੂੰ ਅਪੀਲ ਕੀਤੀ ਕਿ ਮੀਰਾਪੁਰ ਦੀ ਇਕ ਇੱਕ ਵੋਟ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਨੂੰ ਪਾਈ ਜਾਵੇ। ਮੰਡਲ ਪ੍ਰਧਾਨ ਗਗਨ ਸੋਨੀ ਨੇ ਦੱਸਿਆ ਕਿ ਪਲਵਿੰਦਰ ਸਿੰਘ ਸਰਪੰਚ ਤੋਂ ਇਲਾਵਾ ‘ਆਪ’ ਪਾਰਟੀ ਦੇ ਸੋਸ਼ਲ ਮੀਡੀਆ ਇੰਚਾਰਜ ਵੀ ਸਨ। ਇਸ ਮੌਕੇ ਹਰਪ੍ਰੀਤ ਸਿੰਘ, ਦਵਿੰਦਰ ਸਿੰਘ ਸ਼ਾਮਲ ਸਨ।

Advertisement

Advertisement