ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੀਨਾਨਗਰ ’ਚ ਭਾਜਪਾ ਦੇ ਹਮਾਇਤੀ ਕਾਂਗਰਸ ’ਚ ਸ਼ਾਮਲ

06:53 AM Sep 17, 2024 IST
ਭਾਜਪਾ ਆਗੂਆਂ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ ਵਿਧਾਇਕਾ ਅਰੁਣਾ ਚੌਧਰੀ ਤੇ ਅਸ਼ੋਕ ਚੌਧਰੀ। ਫੋਟੋ: ਸਾਗਰ

ਪੱਤਰ ਪ੍ਰੇਰਕ
ਦੀਨਾਨਗਰ, 16 ਸਤੰਬਰ
ਇਸ ਸ਼ਹਿਰ ’ਚ ਭਾਜਪਾ ਦੇ ਪੱਕੇ ਸਮਰਥਕ ਵਜੋਂ ਜਾਣੇ ਜਾਂਦੇ ਜੁਗਲ ਕਿਸ਼ੋਰ ਮਹਾਜਨ, ਦਾਨਿਸ਼ ਮਹਾਜਨ ਅਤੇ ਵਿਕਰਾਂਤ ਮਹਾਜਨ ਨੇ ਅੱਜ ਭਾਜਪਾ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ। ਇਨ੍ਹਾਂ ਆਗੂਆਂ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦੇ ਪਿੱਛੇ ਵਿਧਾਇਕਾ ਅਰੁਣਾ ਚੌਧਰੀ ਵੱਲੋਂ ਹਲਕੇ ਅੰਦਰ ਕਰਵਾਏ ਗਏ ਅਣਗਿਣਤ ਵਿਕਾਸ ਕੰਮਾਂ ਨੂੰ ਮੁੱਖ ਕਾਰਨ ਦੱਸਿਆ। ਜੁਗਲ ਕਿਸ਼ੋਰ ਮਹਾਜਨ ਅਤੇ ਦਾਨਿਸ਼ ਮਹਾਜਨ ਨੇ ਕਿਹਾ ਕਿ ਉਹ ਅੱਜ ਤੋਂ ਅਰੁਣਾ ਚੌਧਰੀ ਨਾਲ ਚੱਲਣਗੇ ਅਤੇ ਉਨ੍ਹਾਂ ਦੇ ਪੱਕੇ ਸਿਪਾਹੀ ਬਣ ਕੇ ਕਾਂਗਰਸ ਪਾਰਟੀ ਲਈ ਕੰਮ ਕਰਨਗੇ। ਇਨ੍ਹਾਂ ਆਗੂਆਂ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਯੂਥ ਆਗੂ ਆਤਿਸ਼ ਮਹਾਜਨ ਵੱਲੋਂ ਮੁੱਖ ਭੂਮਿਕਾ ਨਿਭਾਈ ਗਈ। ਇਸ ਦੌਰਾਨ ਉਕਤ ਭਾਜਪਾ ਆਗੂਆਂ ਨੂੰ ਸਿਰੋਪੇ ਪਹਿਨਾ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਦਿਆਂ ਵਿਧਾਇਕਾ ਅਰੁਣਾ ਚੌਧਰੀ ਨੇ ਕਿਹਾ ਕਿ ਹੁਣ ਤੱਕ ਕਈ ਭਾਜਪਾ ਆਗੂ ਤੇ ਵਰਕਰ ਉਨ੍ਹਾਂ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਚੁੱਕੇ ਹਨ।

Advertisement

Advertisement