ਗੁਰਚਰਨ ਸਿੰਘ ਜੌਲਾ ਕਲਾਂ ਬੀਕੇਯੂ ਸਿੱਧੂਪੁਰ ’ਚ ਸ਼ਾਮਲ
ਸਰਬਜੀਤ ਸਿੰਘ ਭੱਟੀ
ਲਾਲੜੂ, 3 ਦਸੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਯੂਨੀਅਨ ਦੇ ਸੂਬਾਈ ਪ੍ਰੈਸ ਸਕੱਤਰ ਮੇਹਰ ਸਿੰਘ ਥੇੜੀ, ਜ਼ਿਲ੍ਹਾ ਪ੍ਰਧਾਨ ਮੁਹਾਲੀ ਰਵਿੰਦਰ ਸਿੰਘ ਦੇਹ ਕਲਾਂ, ਬਲਾਕ ਪ੍ਰਧਾਨ ਡੇਰਾਬਸੀ ਜਸਵਿੰਦਰ ਸਿੰਘ ਟਿਵਾਣਾ ਅਤੇ ਬਲਾਕ ਜਰਨਲ ਸਕੱਤਰ ਹਰਵਿੰਦਰ ਸਿੰਘ ਟੋਨੀ ਜਲਾਲਪੁਰ ਦੀ ਅਗਵਾਈ ਹੇਠ ਲਾਲੜੂ ਨੇੜਲੇ ਪਿੰਡ ਜੌਲਾ ਕਲਾਂ ਵਿੱਚ ਹੋਈ। ਇਸ ਮੌਕੇ ਕਿਸਾਨ ਆਗੂ ਗੁਰਚਰਨ ਸਿੰਘ ਟੌਹੜਾ ਜੌਲਾ ਕਲਾਂ ਨੇ ਸੈਂਕੜੇ ਕਿਸਾਨ ਸਾਥੀਆਂ ਸਣੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਜੈਕਾਰਿਆਂ ਨਾਲ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ।
ਇਸ ਮੌਕੇ ਪਿੰਡ ਇਕਾਈ ਦੀ 21 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਵਿੱਚ ਬਲਵਿੰਦਰ ਸਿੰਘ, ਜਸਵਿੰਦਰ ਸਿੰਘ, ਅਵਤਾਰ ਸਿੰਘ, ਰਵਿੰਦਰ ਸਿੰਘ, ਧਰਮ ਸਿੰਘ, ਪਰਵਿੰਦਰ ਸਿੰਘ, ਵਿਸ਼ਾਲ ਸਿੰਘ, ਸੁਰੇਸ਼ ਸ਼ਰਮਾ, ਸੁਖਵਿੰਦਰ ਸਿੰਘ, ਮਨਿੰਦਰ ਸਿੰਘ, ਗੁਲਾਬ ਸਿੰਘ, ਗੁਰਜੰਟ ਸਿੰਘ, ਹਜੂਰਾ ਸਿੰਘ, ਮਨੋਜ ਕੁਮਾਰ, ਹਰਮੇਸ਼ ਕੁਮਾਰ, ਅਮਰਦੀਪ ਸਿੰਘ, ਬਲਦੇਵ ਸਿੰਘ ਦੇ ਨਾਂ ਸ਼ਾਮਲ ਹਨ।