ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੌਂਸਲਰ ਪਤੀ ਸਣੇ ਆਮ ਆਦਮੀ ਪਾਰਟੀ ’ਚ ਸ਼ਾਮਲ

07:39 AM Apr 29, 2024 IST
ਕੌਂਸਲਰ ਜਸਵੀਰ ਕੌਰ ਗਰਚਾ ਦਾ ‘ਆਪ’ ਵਿੱਚ ਸਵਾਗਤ ਕਰਦੇ ਹੋਏ ਮੰਤਰੀ ਹਰਜੋਤ ਬੈਂਸ।

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 28 ਅਪਰੈਲ
ਸ੍ਰੀ ਆਨੰਦਪੁਰ ਸਾਹਿਬ ਦੇ ਵਾਰਡ ਨੰਬਰ-1 ਦੇ ਕੌਂਸਲਰ ਜਸਵੀਰ ਕੌਰ ਗਰਚਾ ਅਤੇ ਉਨ੍ਹਾਂ ਦੇ ਪਤੀ ਵਿਜੈ ਗਰਚਾ ਅੱਜ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਂਸਲਰ ਜਸਵੀਰ ਕੌਰ ਗਰਚਾ ਤੇ ਉਨ੍ਹਾਂ ਦੇ ਪਤੀ ਵਿਜੈ ਕੁਮਾਰ ਗਰਚਾ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਇਸ ਮੌਕੇ ਮੰਤਰੀ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਜਸ਼ਾਲੀ ਤੋਂ ਪ੍ਰਭਾਵਿਤ ਹੋ ਕੇ ਹਲਕੇ ਦੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਦਾ ਪੱਲਾ ਫੜ ਰਹੇ ਹਨ। ‘ਆਪ’ ਵਿੱਚ ਸ਼ਾਮਲ ਹੋਣ ਉਪਰੰਤ ਜਸਵੀਰ ਕੌਰ ਗਰਚਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ‘ਆਪ’ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹਰਜੋਤ ਬੈਂਸ ਜੋ ਕਹਿੰਦੇ ਹਨ ਉਹ ਕਰਕੇ ਵਿਖਾਉਂਦੇ ਹਨ ਤੇ ਉਨ੍ਹਾਂ ਨੇ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ, ਉਹ ਪੂਰੇ ਕਰਕੇ ਵਿਖਾਏ ਹਨ।
ਜ਼ਿਕਰਯੋਗ ਹੈ ਕਿ ਨਗਰ ਕੌਂਸਲ ਸ੍ਰੀ ਆਨੰਦਪੁਰ ਸਾਹਿਬ ਦੇ ਅੱਠ ਕੌਂਸਲਰ ਪਹਿਲਾਂ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਚੁੱਕੇ ਹਨ ਤੇ ਅੱਜ ਕੌਂਸਲਰ ਜਸਵੀਰ ਕੌਰ ਗਰਚਾ ਅਤੇ ਉਨ੍ਹਾਂ ਦੇ ਪਤੀ ਵੱਲੋ ਕਾਂਗਰਸ ਨੂੰ ਛੱਡ ਕੇ ਪਾਰਟੀ ਆਗੂਆਂ ਨੂੰ ਇਕ ਵੱਡਾ ਝਟਕਾ ਦਿੱਤਾ ਹੈ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਵੀ ਹਾਜ਼ਰ ਸਨ।

Advertisement

Advertisement
Advertisement