For the best experience, open
https://m.punjabitribuneonline.com
on your mobile browser.
Advertisement

ਕੀਰਤਨ ਮੰਡਲੀ ਦੀ ਪ੍ਰਧਾਨ ਸਾਥੀਆਂ ਸਣੇ ਅਕਾਲੀ ਦਲ ’ਚ ਸ਼ਾਮਲ

08:47 AM Mar 28, 2024 IST
ਕੀਰਤਨ ਮੰਡਲੀ ਦੀ ਪ੍ਰਧਾਨ ਸਾਥੀਆਂ ਸਣੇ ਅਕਾਲੀ ਦਲ ’ਚ ਸ਼ਾਮਲ
ਸ਼ੋਭਾ ਰਾਵਤ ਤੇ ਹੋਰਨਾਂ ਦਾ ਸਵਾਗਤ ਕਰਦੇ ਹੋਏ ਹਰਦੀਪ ਬੁਟੇਰਲਾ।
Advertisement

ਪੱਤਰ ਪ੍ਰੇਰਕ
ਚੰਡੀਗੜ੍ਹ, 27 ਮਾਰਚ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਅੱਜ ਉਦੋਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਪਿੰਡ ਰਾਏਪੁਰ ਖੁਰਦ ਤੋਂ ਕੀਰਤਨ ਮੰਡਲੀ ਦੀ ਪ੍ਰਧਾਨ ਸ਼ੋਭਾ ਰਾਵਤ ਆਪਣੇ ਸਾਥੀਆਂ ਸਣੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਈ। ਇਸ ਤੋਂ ਇਲਾਵਾ ਅਨੂਪ ਕੌਰ ਚਹਿਲ ਅਤੇ ਸੁਰਿੰਦਰ ਕੌਰ ਸਿੱਧੂ ਨਿਵਾਸੀ ਮਨੀਮਾਜਰਾ ਵੀ ਪਾਰਟੀ ਵਿੱਚ ਸ਼ਾਮਲ ਹੋਈਆਂ। ਸ਼ੋਭਾ ਰਾਵਤ ਨੇ ਪਾਰਟੀ ਪ੍ਰਧਾਨ ਨੂੰ ਵਿਸ਼ਵਾਸ ਦਿਵਾਇਆ ਕਿ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਟੀਮ ਅਕਾਲੀ ਉਮੀਦਵਾਰ ਨੂੰ ਜਿਤਾਉਣ ਲਈ ਦਿਨ ਰਾਤ ਮਿਹਨਤ ਕਰੇਗੀ। ਸੈਕਟਰ 28 ਸਥਿਤ ਪਾਰਟੀ ਦਫ਼ਤਰ ਵਿਖੇ ਪ੍ਰਧਾਨ ਹਰਦੀਪ ਸਿੰਘ ਬੁਟੇਰਲਾ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਬਣਦਾ ਮਾਣ ਸਨਮਾਨ ਦਿਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਇਸਤਰੀ ਅਕਾਲੀ ਦਲ ਚੰਡੀਗੜ੍ਹ ਦੀ ਪ੍ਰਧਾਨ ਬੀਬੀ ਸਤਵੰਤ ਕੌਰ ਜੌਹਲ, ਬੀਬੀ ਜਸਵੰਤ ਕੌਰ, ਪਾਰਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਵਿੱਲੀ, ਪਾਰਟੀ ਦੇ ਮੁੱਖ ਬੁਲਾਰੇ ਅਜੀਤ ਸਿੰਘ, ਬੀ. ਸੀ. ਵਿੰਗ ਦੇ ਪ੍ਰਧਾਨ ਅਵਤਾਰ ਸਿੰਘ ਮਨੀਮਾਜਰਾ, ਅਮਨਦੀਪ ਸਿੰਘ ਕਜਹੇੜੀ, ਯੂਥ ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬਡਹੇੜੀ, ਨਿਰਭੈ ਸਿੰਘ, ਰਾਹੁਲ, ਗੁਰਦੀਪ ਸਿੰਘ, ਅਵਤਾਰ ਸਿੰਘ ਬੁਟੇਰਲਾ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×