ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਮਾਜ ਸੇਵੀ ਨੌਜਵਾਨ ਸਾਥੀਆਂ ਸਣੇ ਭਾਜਪਾ ਵਿੱਚ ਸ਼ਾਮਲ

07:41 AM Aug 04, 2024 IST
ਭਾਜਪਾ ਵਿੱਚ ਸ਼ਾਮਲ ਆਗੂਆਂ ਨਾਲ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਅਤੇ ਹੋਰ। -ਫੋਟੋ: ਇੰਦਰਜੀਤ ਵਰਮਾ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 3 ਅਗਸਤ
ਭਾਰਤੀ ਜਨਤਾ ਪਾਰਟੀ ਨੂੰ ਅੱਜ ਉਸ ਵੇਲੇ ਹੁੰਗਾਰਾ ਮਿਲਿਆ ਜਦੋਂ ਸਮਾਜ ਸੇਵੀ ਨੌਜਵਾਨ ਜੈਵੀ ਹੁੰਦਲ ਅਤੇ ਕੁਨਾਲ ਮਿੱਤਲ ਸਾਥੀਆਂ ਸਮੇਤ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋ ਗਏ। ਅੱਜ ਜ਼ਿਲ੍ਹਾ ਭਾਜਪਾ ਦਫ਼ਤਰ ਦੁੱਗਰੀ ਵਿੱਖੇ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਉਨ੍ਹਾਂ ਨੂੰ ਪਾਰਟੀ ਦਾ ਸ਼ਾਮਲ ਕੀਤਾ ਗਿਆ। ਇਸ ਮੌਕੇ ਰਜਨੀਸ਼ ਧੀਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਨੌਜਵਾਨ ਵੀ ਭਾਜਪਾ ਦੇ ਮੈਂਬਰ ਬਣਨ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਇਹ ਨੌਜਵਾਨ ਦੇਸ਼ ਦਾ ਭਵਿੱਖ ਹਨ। ਅੱਜ ਪੂਰੇ ਦੇਸ਼ ਵਿੱਚ ਮੋਦੀ ਦੀ ਲਹਿਰ ਚੱਲ ਰਹੀ ਹੈ, ਜਿਸ ਨਾਲ ਦੇਸ਼ ਦੇ ਨੌਜਵਾਨ ਬਹੁਤ ਪ੍ਰਭਾਵਿਤ ਹੋ ਰਹੇ ਹਨ। ਇਸ ਮੌਕੇ ਡਾ: ਨਿਰਮਲ ਨਈਅਰ, ਪ੍ਰਵੀਨ ਸ਼ਰਮਾ, ਨੀਰਜ ਵਰਮਾ, ਵਰਿੰਦਰ ਸਹਿਗਲ ਅਤੇ ਸੁਮਿਤ ਮਲਹੋਤਰਾ ਹਾਜ਼ਰ ਸਨ।

Advertisement

Advertisement
Advertisement