For the best experience, open
https://m.punjabitribuneonline.com
on your mobile browser.
Advertisement

ਸਾਂਝੇ ਫਰੰਟ ਵੱਲੋਂ ਦੇਸ਼ ਵਿਆਪੀ ਹੜਤਾਲ ਵਿੱਚ ਸ਼ਮੂਲੀਅਤ ਦਾ ਐਲਾਨ

07:41 AM Jan 18, 2024 IST
ਸਾਂਝੇ ਫਰੰਟ ਵੱਲੋਂ ਦੇਸ਼ ਵਿਆਪੀ ਹੜਤਾਲ ਵਿੱਚ ਸ਼ਮੂਲੀਅਤ ਦਾ ਐਲਾਨ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਚੰਡੀਗੜ੍ਹ, 17 ਜਨਵਰੀ
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਨੇ ਕੇਂਦਰੀ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਦੀ 16 ਫ਼ਰਵਰੀ ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਵਿੱਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਲਿਆ ਹੈ। ਇਹ ਫ਼ੈਸਲਾ ਫਰੰਟ ਦੇ ਕਨਵੀਨਰ ਰਣਜੀਤ ਸਿੰਘ ਰਾਣਵਾਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ। ਸ੍ਰੀ ਰਾਣਵਾਂ ਸਣੇ ਫਰੰਟ ਦੇ ਹੋਰ ਆਗੂਆਂ ਸਤੀਸ਼ ਰਾਣਾ, ਜਰਮਨਜੀਤ ਸਿੰਘ, ਸੁਵਿੰਦਰ ਪਾਲ ਸਿੰਘ ਮੋਲੋਵਾਲੀ, ਹਰਭਜਨ ਸਿੰਘ ਪਿਲਖਣੀ, ਬਾਜ ਸਿੰਘ ਖਹਿਰਾ, ਕਰਮ ਸਿੰਘ ਧਨੋਆ, ਦਿਗਵਿਜੈ ਪਾਲ ਸ਼ਰਮਾ, ਐੱਨ.ਕੇ. ਕਲਸੀ ਤੇ ਜਸਵੀਰ ਸਿੰਘ ਤਲਵਾੜਾ ਨੇ ਆਖਿਆ ਕਿ ਇਹ ਹੜਤਾਲ ਮਜ਼ਦੂਰਾਂ ਦੇ ਮੁੱਦਿਆਂ ਨੂੰ ਲੈ ਕੇ ਕੀਤੀ ਜਾ ਰਹੀ ਹੈ ਜਿਸ ਵਿੱਚ ਕੇਂਦਰ ਸਰਕਾਰ ਦੀਆਂ ਮਜ਼ਦੂਰ-ਮੁਲਾਜ਼ਮ ਮਾਰੂ ਨੀਤੀਆਂ ਦਾ ਵਿਰੋਧ ਕੀਤਾ ਜਾਵੇਗਾ ਅਤੇ ਮੁਲਾਜ਼ਮ ਫੈਡਰੇਸ਼ਨਾਂ ਵੱਲੋਂ ਆਪਣੀਆਂ ਮੰਗਾਂ ਰੱਖੀਆਂ ਜਾਣਗੀਆਂ।

Advertisement

Advertisement
Author Image

joginder kumar

View all posts

Advertisement
Advertisement
×