ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੀਕੇਯੂ ਰਾਜੇਵਾਲ ਦੇ ਬਲਾਕ ਧੂਰੀ ਤੇ ਸ਼ੇਰਪੁਰ ਦੀ ਸਾਂਝੀ ਮੀਟਿੰਗ

07:43 AM May 18, 2024 IST
ਧੂਰੀ ’ਚ ਮੀਟਿੰਗ ਦੌਰਾਨ ਵਿਚਾਰਾਂ ਕਰਦੇ ਹੋਏ ਕਿਸਾਨ ਆਗੂ। -ਫੋਟੋ: ਰਿਸ਼ੀ

ਪੱਤਰ ਪ੍ਰੇਰਕ
ਧੂਰੀ, 17 ਮਈ
ਬੀਕੇਯੂ ਰਾਜੇਵਾਲ ਦੇ ਬਲਾਕ ਧੂਰੀ ਤੇ ਸ਼ੇਰਪੁਰ ਦੀ ਸਾਂਝੀ ਮੀਟਿੰਗ ਧੂਰੀ ਵਿੱਚ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਭੁੱਲਰਹੇੜੀ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਜਥੇਬੰਦੀ ਦੇ ਮੋਹਰੀ ਆਗੂ ਬਲਵਿੰਦਰ ਸਿੰਘ ਜੱਖਲਾ ਅਤੇ ਗੁਰਜੀਤ ਸਿੰਘ ਭੜੀ ਨੇ ਕਿਸਾਨ ਆਗੂਆਂ ਨੂੰ ਭਾਜਪਾ ਉਮੀਦਵਾਰ ਦੇ ਸ਼ਾਂਤਮਈ ਵਿਰੋਧ ਦੇ ਲਏ ਫ਼ੈਸਲੇ ਨੂੰ ਲਾਗੂ ਕਰਨ ਸਬੰਧੀ ਵਿਚਾਰ-ਵਿਟਾਂਦਰਾ ਕੀਤਾ। ਆਗੂਆਂ ਨੇ ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 21 ਮਈ ਦੀ ਜਗਰਾਉਂ ਰੈਲੀ ਵਿੱਚ ਹਿੱਸਾ ਲੈਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਤੇ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ।
ਮੀਟਿੰਗ ਵਿੱਚ ਜਥੇਬੰਦੀ ਦੇ ਬਲਾਕ ਸ਼ੇਰਪੁਰ ਦੇ ਪ੍ਰਧਾਨ ਪ੍ਰੀਤਮ ਸਿੰਘ ਬਾਦਸ਼ਾਹਪੁਰ, ਸੀਨੀਅਰ ਮੀਤ ਪ੍ਰਧਾਨ ਗੁਰਬਚਨ ਸਿੰਘ, ਮਲਕੀਤ ਸਿੰਘ ਪ੍ਰੈੱਸ ਸਕੱਤਰ, ਅਵਤਾਰ ਸਿੰਘ ਭੱਟੀਆਂ ਆਦਿ ਨੇ ਆਪਣੇ ਵਿਚਾਰ ਸਾਂਝੇ ਕੀਤੇ।
ਭਵਾਨੀਗੜ੍ਹ (ਪੱਤਰ ਪ੍ਰੇਰਕ): ਇੱਥੇ ਮਾਰਕੀਟ ਕਮੇਟੀ ਵਿੱਚ ਬੀਕੇਯੂ ਰਾਜੇਵਾਲ ਦੀ ਬਲਾਕ ਪੱਧਰੀ ਮੀਟਿੰਗ ਕੁਲਵਿੰਦਰ ਸਿੰਘ ਮਾਝਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 21 ਮਈ ਨੂੰ ਜਗਰਾਉਂ ਵਿੱਚ ਰੱਖੀ ਕਿਸਾਨ ਮਹਾ-ਪੰਚਾਇਤ ਵਿੱਚ ਸ਼ਾਮਲ ਹੋਣ ਲਈ ਬਲਾਕ ਦੇ ਸਾਰੇ ਪਿੰਡਾਂ ਵਿੱਚੋਂ ਬੱਸਾਂ ਅਤੇ ਟਰੱਕ ਭਰ ਕੇ ਹਜ਼ਾਰਾਂ ਕਿਸਾਨ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਚੋਣ ਪ੍ਰਚਾਰ ਦੌਰਾਨ ਭਾਜਪਾ ਆਗੂਆਂ ਨੂੰ ਹੱਕ ਮੰਗਦੇ ਕਿਸਾਨਾਂ ਉੱਤੇ ਢਾਹੇ ਜ਼ਬਰ ਸਬੰਧੀ ਸਵਾਲ ਪੁੱਛੇ ਜਾਣਗੇ।
ਮੀਟਿੰਗ ਵਿੱਚ ਗਿਆਨ ਸਿੰਘ ਜਨਰਲ ਸਕੱਤਰ, ਜਸਪਾਲ ਸਿੰਘ ਪ੍ਰੈਸ ਸਕੱਤਰ, ਬਲਜਿੰਦਰ ਸਿੰਘ ਸੰਘਰੇੜੀ, ਤੇਜਵਿੰਦਰ ਸਿੰਘ ਖਜਾਨਚੀ, ਕੁਲਤਾਰ ਸਿੰਘ ਘਰਾਚੋਂ, ਗੁਰਦੀਪ ਸਿੰਘ ਆਲੋਅਰਖ, ਜਸਵਿੰਦਰ ਸਿੰਘ ਕਪਿਆਲ, ਲਖਵੀਰ ਸਿੰਘ ਕਪਿਆਲ, ਸਤਿਗੁਰ ਸਿੰਘ ਬਾਲਦ ਕਲਾਂ, ਜਗਸੀਰ ਸਿੰਘ ਅਤੇ ਹਰਦੀਪ ਸਿੰਘ ਆਦਿ ਕਿਸਾਨ ਹਾਜ਼ਰ ਸਨ।

Advertisement

Advertisement
Advertisement