ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿੰਡ ਸਕਰੌਦੀ ਤੇ ਨੰਦਗੜ੍ਹ ਥੰਮ੍ਹਣ ਸਿੰਘ ਵਾਲਾ ’ਚ ਸਾਂਝੇ ਪੋਲਿੰਗ ਬੂਥ ਲਗਾਏ

09:13 AM Jun 02, 2024 IST
ਭਵਾਨੀਗੜ੍ਹ ਦੇ ਪਿੰਡ ਸਕਰੌਦੀ ਵਿੱਚ ਲਗਾਏ ਸਾਂਝੇ ਪੋਲਿੰਗ ਬੂਥ ’ਤੇ ਬੈਠੇ ਪਿੰਡ ਵਾਸੀ। -ਫੋਟੋ: ਮੱਟਰਾਂ

ਭਵਾਨੀਗੜ੍ਹ: ਇੱਥੋਂ ਨੇੜਲੇ ਪਿੰਡ ਸਕਰੌਦੀ ਵਿੱਚ ਸਾਰੀਆਂ ਪਾਰਟੀਆਂ ਨਾਲ ਸਬੰਧਤ ਪਿੰਡ ਵਾਸੀਆਂ ਵੱਲੋਂ ਸਾਂਝਾ ਪੋਲਿੰਗ ਬੂਥ ਲਗਾਇਆ ਗਿਆ। ਇਸ ਮੌਕੇ ਸਾਂਝੇ ਪੋਲਿੰਗ ਬੂਥ ’ਤੇ ਬੈਠੇ ਲਾਲਵਿੰਦਰ ਸਿੰਘ ਲਾਲੀ, ਕਰਮਜੀਤ ਸਿੰਘ, ਗੁਰਮਿੰਦਰ ਸਿੰਘ ਬਬਲਾ, ਇੰਦਰਜੀਤ ਸਿੰਘ, ਪੂਰਨ ਸਿੰਘ, ਦਲਵੀਰ ਸਿੰਘ, ਸੁਖਵਿੰਦਰ ਸਿੰਘ, ਰਾਜਵੰਤ ਸਿੰਘ ਅਤੇ ਜਸਕਰਨ ਸਿੰਘ ਨੇ ਦੱਸਿਆ ਕਿ ਪਿੰਡ ਵਿੱਚ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਵਰਕਰਾਂ ਵੱਲੋਂ ਸਾਂਝਾ ਪੋਲਿੰਗ ਬੂਥ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਾਂਝੇ ਬੂਥ ਦੀ ਰਿਵਾਇਤ ਪਿੰਡ ਵਿੱਚ ਕਈ ਸਾਲਾਂ ਤੋਂ ਚੱਲ ਰਹੀ ਹੈ। ਇੱਥੋਂ ਨੇੜਲੇ ਪਿੰਡ ਨੰਦਗੜ੍ਹ ਥੰਮਣ ਸਿੰਘ ਵਾਲਾ ਵਿੱਚ ਪਿੰਡ ਵਾਸੀਆਂ ਵੱਲੋਂ ਸਾਂਝਾ ਪੋਲਿੰਗ ਬੂਥ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਗਵੰਤ ਸਿੰਘ ਸੇਖੋਂ ਸਰਪੰਚ, ਪ੍ਰਿਥੀ ਸਿੰਘ ਸਾਬਕਾ ਸਰਪੰਚ, ਸਰਬਜੀਤ ਸਿੰਘ, ਗਗਨਦੀਪ ਸਿੰਘ, ਗੁਰਵੀਰ ਸਿੰਘ, ਅਰਸ਼ਦੀਪ ਸਿੰਘ, ਹਾਕਮ ਸਿੰਘ, ਭਰਪੂਰ ਸਿੰਘ, ਮੇਜਰ ਸਿੰਘ, ਕਰਮਜੀਤ ਸਿੰਘ, ਜਸਵੀਰ ਸਿੰਘ, ਮਨਿੰਦਰ ਸਿੰਘ ਅਤੇ ਅਮਰਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਆਪਸੀ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਲਈ ਪਿੰਡ ਵਾਸੀਆਂ ਵੱਲੋਂ ਕਾਫੀ ਸਮੇਂ ਤੋਂ ਸਾਰੀਆਂ ਧਿਰਾਂ ਦਾ ਸਾਂਝਾ ਪੋਲਿੰਗ ਬੂਥ ਲਗਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਂਝੇ ਪੋਲਿੰਗ ਬੂਥ ਲਗਾਉਣ ਨਾਲ ਪਿੰਡ ਵਿੱਚ ਤਕਰਾਰ ਬਾਜ਼ੀ ਨਹੀਂ ਹੁੰਦੀ। -ਪੱਤਰ ਪ੍ਰੇਰਕ

Advertisement

Advertisement