For the best experience, open
https://m.punjabitribuneonline.com
on your mobile browser.
Advertisement

ਪ੍ਰਦੂਸ਼ਿਤ ਗੈਸ ਫ਼ੈਕਟਰੀਆਂ ਖ਼ਿਲਾਫ਼ ਸਾਂਝੀ ਸੰਘਰਸ਼ ਰੈਲੀ ਅੱਜ

07:51 AM Jun 11, 2024 IST
ਪ੍ਰਦੂਸ਼ਿਤ ਗੈਸ ਫ਼ੈਕਟਰੀਆਂ ਖ਼ਿਲਾਫ਼ ਸਾਂਝੀ ਸੰਘਰਸ਼ ਰੈਲੀ ਅੱਜ
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਸੁਦਾਗਰ ਸਿੰਘ ਘੁਡਾਣੀ ਅਤੇ ਗੁਰਦੀਪ ਸਿੰਘ ਜੀਰਖ। -ਫੋਟੋ: ਗੁਰਿੰਦਰ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 10 ਜੂਨ
ਪ੍ਰਦੂਸ਼ਿਤ ਗੈਸ ਫ਼ੈਕਟਰੀਆਂ ਖਿਲਾਫ਼ ਸ਼ੰਘਰਸ਼ ਕਰ ਰਹੀਆਂ ਵੱਖ ਵੱਖ ਪਿੰਡਾਂ ਦੀਆਂ ਕਮੇਟੀਆਂ ਵੱਲੋਂ ਭਲਕੇ 11 ਜੂਨ ਨੂੰ ਜ਼ਿਲ੍ਹਾ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਦਿੱਤੇ ਜਾ ਰਹੇ ਧਰਨੇ ਅਤੇ ਰੈਲੀ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ।
ਜ਼ਿਲ੍ਹੇ ਵਿੱਚ ਚਾਰ ਥਾਵਾਂ ਭੂੰਦੜੀ, ਅਖਾੜਾ, ਘੁੰਗਰਾਲੀ ਰਾਜਪੂਤ ਅਤੇ ਮੁਸ਼ਕਾਬਾਦ ਵਿੱਚ ਲੱਗ ਰਹੀਆਂ ਗੈਸ ਫ਼ੈਕਟਰੀਆਂ ਖ਼ਿਲਾਫ਼ ਇਲਾਕੇ ਦੇ ਲੋਕਾਂ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਫ਼ੈਕਟਰੀਆਂ ਅੱਗੇ ਲਗਾਤਾਰ ਦਿਨ-ਰਾਤ ਦੇ ਧਰਨੇ ਚੱਲ ਰਹੇ ਹਨ।
ਵੱਖ ਵੱਖ ਪਿੰਡਾਂ ਦੀਆਂ ਸੰਘਰਸ਼ ਕਮੇਟੀਆਂ ਵੱਲੋਂ ਗਠਿਤ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਵੱਲੋਂ ਇਸ ਧਰਨੇ ਅਤੇ ਮੁਜ਼ਾਹਰੇ ਦਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਕਈ ਜਨਤਕ ਜਥੇਬੰਦੀਆਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ।
ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਰਨਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਤੇ ਗੁਰਦੀਪ ਸਿੰਘ ਜੀਰਖ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ਦੀਆਂ ਐਕਸ਼ਨ ਕਮੇਟੀਆਂ ਵੱਲੋਂ ਗੈਸ ਫ਼ੈਕਟਰੀਆਂ ਵਿਰੁੱਧ ਹਲਕੇ ਦੇ ਉਮੀਦਵਾਰਾਂ ਤੇ ਪ੍ਰਸ਼ਾਸਨ ਨੂੰ ਕਈ ਵਾਰ ਮੰਗ ਪੱਤਰ ਦਿੱਤੇ ਗਏ ਹਨ ਪਰ ਪ੍ਰਸ਼ਾਸਨ ਵੱਲੋਂ ਕੁੱਝ ਨਹੀਂ ਕੀਤਾ ਗਿਆ।
ਆਗੂਆ ਨੇ ਕਿਹਾ ਕਿ ਪ੍ਰਦੂਸ਼ਣ ਫੈਲਾਉਣ ਵਾਲੀਆਂ ਫ਼ੈਕਟਰੀਆਂ ਨੂੰ ਵਸੋਂ ਵਾਲੇ ਇਲਾਕਿਆਂ ਤੋਂ ਦੂਰ ਦੁਰੇਡੇ ਪਹਾੜੀ ਜਾਂ ਰੇਗਿਸਤਾਨ ਇਲਾਕੇ ਵਿੱਚ ਲਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਆਮ ਜਨਤਾ ਦੀ ਕੋਈ ਪ੍ਰਵਾਹ ਨਹੀਂ ਅਤੇ ਸਿਰਫ਼ ਕਾਰਪੋਰੇਟ ਕੰਪਨੀਆਂ ਨੂੰ ਮਾਲੋ-ਮਾਲ ਕਰਨ ਲਈ ਪੰਜਾਬ ਦੀ ਧਰਤੀ, ਹਵਾ ਅਤੇ ਪਾਣੀ ਨੂੰ ਪਲੀਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨ ਵੱਲੋਂ ਪੰਜਾਬ ਦੀ ਆਬੋ-ਹਵਾ ਨੂੰ ਬਚਾਉਣ ਲਈ ਚੱਲ ਰਹੇ ਸੰਘਰਸ਼ ਦੀ ਹਰ ਪੱਖੋਂ ਹਮਾਇਤ ਕੀਤੀ ਜਾਵੇਗੀ ਅਤੇ ਇਸ ਧਰਨੇ ਵਿੱਚ ਜਥੇਬੰਦੀ ਦੇ ਸੈਂਕੜੇ ਸਾਥੀ ਪੁੱਜਣਗੇ।

Advertisement

Advertisement
Author Image

Advertisement
Advertisement
×