ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿੱਖ ਮਿਸ਼ਨਰੀ ਕਾਲਜਾਂ ਦੀ ਸਾਂਝੀ ਵਿਚਾਰ ਗੋਸ਼ਟੀ

06:34 AM Aug 27, 2024 IST
ਜਥੇਦਾਰ ਗਿਆਨੀ ਸੁਲਤਾਨ ਸਿੰਘ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 26 ਅਗਸਤ
ਵਿਰਾਸਤ-ਏ-ਖਾਲਸਾ ਦੇ ਆਡੀਟੋਰੀਅਮ ਵਿੱਚ ਸਮੂਹ ਮਿਸ਼ਨਰੀ ਕਾਲਜਾਂ ਦੀ ਸਾਂਝੀ ਗੋਸ਼ਟੀ ਕਰਵਾਈ ਗਈ। ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਦੇ ਤੌਰ ’ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਗਿਆਨੀ ਸੁਲਤਾਨ ਸਿੰਘ ਪੁੱਜੇ।
ਸਿੱਖ ਮਸ਼ੀਨਰੀ ਕਾਲਜ ਸ੍ਰੀ ਆਨੰਦਪੁਰ ਸਾਹਿਬ ਦੇ ਪ੍ਰਿੰਸੀਪਲ ਚਰਨਜੀਤ ਸਿੰਘ ਨੇ ਦੱਸਿਆ ਕੇ ਗੋਸ਼ਟੀ ਵਿੱਚ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ ਸਾਹਿਬ ਦੇ ਪ੍ਰਿੰਸੀਪਲ ਮਨਜੀਤ ਕੌਰ, ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਪ੍ਰਿੰਸੀਪਲ ਗੁਰਬਚਨ ਸਿੰਘ ਜੀ ਪੰਨਵਾਂ, ਸਾਹਿਬਜ਼ਾਦਾ ਜੁਝਾਰ ਸਿੰਘ ਮਿਸ਼ਨਰੀ ਕਾਲਜ ਚੌਂਤਾ ਦੇ ਪ੍ਰਿੰਸੀਪਲ ਬਲਜੀਤ ਸਿੰਘ, ਹਰਜੀਤ ਸਿੰਘ ਚੇਅਰਮੈਨ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਪਰਚੇ ਪੜ੍ਹੇ ਗਏ। ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਬੱਚਿਆਂ ਨੂੰ ਗੁਰਬਾਣੀ ਅਨੁਸਾਰ ਜੀਵਨ ਬਣਾਉਣ ਦੀ ਪ੍ਰੇਰਨਾ ਦਿੱਤੀ ਗਈ। ਇਸ ਮੌਕੇ ਕਿਲ੍ਹਾ ਅਨੰਦਗੜ੍ਹ ਸਾਹਿਬ ਵੱਲੋਂ ਬਾਬਾ ਪ੍ਰੇਮ ਸਿੰਘ ਜੀ ਭੱਲੜੀ ਵਾਲੇ ਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ।
ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ ਅਤੇ ਕਾਲਜਾਂ ਦੇ ਵਿਦਿਆਰਥੀ ਸ਼ਾਮਲ ਸਨ।

Advertisement

Advertisement