ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੌੜਾਮਾਜਰਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

07:29 AM Aug 12, 2024 IST
ਪਾਣੀ ਦੇ ਟੈਂਕਰ ਭੇਟ ਕਰਨ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ।

ਸੁਭਾਸ਼ ਚੰਦਰ
ਸਮਾਣਾ, 11 ਅਗਸਤ
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਿੰਡਾਂ ਦਾ ਦੌਰਾ ਕਰ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਨ੍ਹਾਂ ਦੇ ਹੱਲ ਲਈ ਮੌਕੇ ’ਤੇ ਹੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ। ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸਮਾਣਾ ਹਲਕੇ ਦੇ ਪਿੰਡਾਂ ਸੁਲਤਾਨਪੁਰ ਅਤੇ ਤਰੌੜਾ ਕਲਾਂ ਨੂੰ ਪਾਣੀ ਵਾਲੇ ਟੈਂਕਰ ਵੀ ਭੇਟ ਕੀਤੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਖ਼ੁਦ ਲੋਕਾਂ ਦੀ ਸੇਵਾ ਵਿੱਚ ਸਦਾ ਹਾਜ਼ਰ ਹਨ ਅਤੇ ਕਿਸੇ ਵੀ ਪਿੰਡ ਨੂੰ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਤੋਟ ਨਹੀਂ ਆਉਣ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਲਾਅਰਿਆਂ ਨਾਲ ਡੰਗ ਨਹੀਂ ਟਪਾਉਂਦੀ ਸਗੋਂ ਤੁਰੰਤ ਕੰਮ ਕਰਨ ਵਿੱਚ ਭਰੋਸਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਪਿੰਡ ਵਿੱਚ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਜਨ ਸੁਵਿਧਾ ਕੈਂਪ ਲਗਾ ਕੇ ਵੱਖਰੇ ਤੌਰ ’ਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਮੌਕੇ ’ਤੇ ਹੀ ਹੱਲ ਕੀਤਾ ਜਾਂਦਾ ਹੈ, ਪਹਿਲਾਂ ਕਿਸੇ ਸਰਕਾਰ ਸਮੇਂ ਅਜਿਹਾ ਨਹੀਂ ਕੀਤਾ ਗਿਆ।
ਜੌੜਾਮਾਜਰਾ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਸਮੇਂ ਸਮਾਣਾ ਹਲਕੇ ਨੂੰ ਅਣਗੌਲਿਆਂ ਕੀਤਾ ਗਿਆ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਾਸੀਆਂ ਦੀ ਹਰੇਕ ਸਮੱਸਿਆ ਨੂੰ ਸਮਝਦਿਆਂ ਤੁਰੰਤ ਗ੍ਰਾਂਟਾਂ ਜਾਰੀ ਕੀਤੀਆਂ ਹਨ। ਇਸੇ ਦੌਰਾਨ ਕੈਬਨਿਟ ਮੰਤਰੀ ਪਿੰਡ ਪਸਿਆਣਾ ਵਿੱਚ ਮਾਤਾ ਨੈਣਾ ਦੇਵੀ ਦੇ ਸ਼ਰਧਾਲੂਆਂ ਲਈ ਲਗਾਏ ਗਏ ਲੰਗਰ ਵਿੱਚ ਵੀ ਗਏ ਅਤੇ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਕਾਕਾ ਗੁੱਜਰ, ਬਲਕਾਰ ਸਿੰਘ ਅਤੇ ਪਿੰਡਾਂ ਦੇ ਵਸਨੀਕ ਵੱਡੀ ਗਿਣਤੀ ’ਚ ਮੌਜੂਦ ਸਨ।

Advertisement

Advertisement