ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੇਰਿਆਂ ’ਚ ਫਸੇ ਪਰਿਵਾਰਾਂ ਨੂੰ ਕੱਢਣ ਲਈ ਪੁੱਜੇ ਜੌੜਾਮਾਜਰਾ

07:29 AM Jul 12, 2023 IST
ਲੋਕਾਂ ਪਾਣੀ ਵਿੱਚੋਂ ਕੱਢਦੇ ਹੋਏ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ।

ਸੁਭਾਸ਼ ਚੰਦਰ
ਸਮਾਣਾ, 11 ਜੁਲਾਈ
ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਹਲਕੇ ਦੇ ਡੇਰਿਆਂ ਵਿੱਚ ਫਸੇ ਕਰੀਬ 50 ਪਰਿਵਾਰਾਂ ਨੂੰ ਹੜ੍ਹ ਦੇ ਪਾਣੀ ਵਿੱਚੋਂ ਸੁਰੱਖਿਅਤ ਕੱਢਣ ਲਈ ਖ਼ੁਦ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰਵਾਏ। ਉਨ੍ਹਾਂ ਪੀੜਤ ਪਰਿਵਾਰਾਂ ਨੂੰ ਕੱਢਣ ਲਈ ਕਿਸ਼ਤੀਆਂ ਦਾ ਪ੍ਰਬੰਧ ਕੀਤਾ ਅਤੇ ਆਪਣੀ ਮੌਜੂਦਗੀ ਵਿੱਚ ਪਰਿਵਾਰਾਂ ਨੂੰ ਪਾਣੀ ਵਿੱਚੋਂ ਕੱਢਣ ਦਾ ਕੰਮ ਸ਼ੁਰੂ ਕਰਵਾਇਆ। ਕੈਬਨਿਟ ਮੰਤਰੀ ਲਗਾਤਾਰ ਹਲਕੇ ਵਿੱਚ ਡਟੇ ਹੋਏ ਹਨ ਅਤੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਅੱਜ ਜਿਵੇਂ ਹੀ ਉਨ੍ਹਾਂ ਨੂੰ ਪਿੰਡ ਧਰਮੇੜੀ ਨੇੜਲੇ ਡੇਰਿਆਂ ਵਿੱਚ ਪਰਿਵਾਰਾਂ ਦੇ ਫਸੇ ਹੋਣ ਦੀ ਖ਼ਬਰ ਮਿਲੀ ਤਾਂ ਉਨ੍ਹਾਂ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਿਸ਼ਤੀਆਂ ਭੇਜਣ ਲਈ ਕਿਹਾ ਅਤੇ ਮੌਕੇ ‘ਤੇ ਪਹੁੰਚ ਕੇ ਆਪਣੀ ਨਿਗਰਾਨੀ ਹੇਠ ਕਾਰਜ ਸ਼ੁਰੂ ਕਰਵਾਇਆ। ਉਨ੍ਹਾਂ ਐਸਡੀਐਮ ਚਰਨਜੀਤ ਸਿੰਘ ਅਤੇ ਡੀਡੀਪੀਓ ਅਮਨਦੀਪ ਕੌਰ ਨੂੰ ਰਾਹਤ ਕਾਰਜ ਵਿੱਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਵੀ ਕੀਤੀ।
ਇਸ ਪਿੱਛੋਂ ਕੈਬਨਿਟ ਮੰਤਰੀ ਨੇ ਪਿੰਡ ਡਰੌਲਾ, ਡਰੌਲੀ, ਨਵਾਂ ਗਾਉਂ, ਤੁਲੇਵਾਲ, ਘਿਉਰਾ, ਸੂਲਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਇਸ ਔਖੀ ਘੜੀ ਵਿਚ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਹਰ ਵਿਅਕਤੀ ਅਤੇ ਜੀਵ ਦੀ ਸੁਰੱਖਿਆ ਲਈ ਪੂਰਾ ਪ੍ਰਸ਼ਾਸਨ ਪੱਬਾਂ ਭਾਰ ਹੈ।
ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਜੌੜਾਮਾਜਰਾ ਨੇ ਦੱਸਿਆ ਕਿ ਪਹਾੜੀ ਤੇ ਤਰਾਈ ਵਾਲੇ ਖੇਤਰ ਵਿੱਚ ਭਾਰੀ ਮੀਂਹ ਕਾਰਨ ਜ਼ਿਲ੍ਹਾ ਪਟਿਆਲਾ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹਨ ਪਰ ਸਥਿਤੀ ’ਤੇ ਛੇਤੀ ਹੀ ਕਾਬੂ ਪਾ ਲਿਆ ਜਾਵੇਗਾ।

Advertisement

Advertisement
Tags :
ਕੱਢਣਜੌੜਾਮਾਜਰਾਡੇਰਿਆਂਪਰਿਵਾਰਾਂਪੁੱਜੇ,