ਪੱਤਰਕਾਰ ਜਰਨੈਲ ਸਿੰਘ ਦਾ ਦੇਹਾਂਤ
09:53 AM Dec 29, 2024 IST
Advertisement
ਜ਼ੀਰਕਪੁਰ: ਸਬ ਡਿਵੀਜ਼ਨ ਡੇਰਾਬੱਸੀ ਵਿੱਚ ਲੰਮੇ ਸਮੇਂ ਤੋਂ ਵੱਖ ਵੱਖ ਅਖ਼ਬਾਰਾਂ ਵਿੱਚ ਪੱਤਰਕਾਰੀ ਕਰਨ ਵਾਲੇ ਜਰਨੈਲ ਸਿੰਘ ਜੈਲੀ (45) ਦਾ ਦੇਹਾਂਤ ਹੋ ਗਿਆ। ਉਸ ਦੇ ਪਰਿਵਾਰ ਵਿੱਚ ਉਸ ਦੀ ਪਤਨੀ ਅਤੇ ਤਿੰਨ ਧੀਆਂ ਹਨ। ਉਨ੍ਹਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਸਨੌਲੀ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਉਹ ਪੱਤਰਕਾਰੀ ਤੋਂ ਇਲਾਵਾ ਚੰਗਾ ਪੰਜਾਬੀ ਗਾਇਕ ਸੀ। ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਸਾਬਕਾ ਹਲਕਾ ਵਿਧਾਇਕ ਐੱਨਕੇ ਸ਼ਰਮਾ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਕ੍ਰਿਸ਼ਨਪਾਲ ਸ਼ਰਮਾ, ਪ੍ਰੈਸ ਕਲੱਬ ਸਬ ਡਿਵੀਜ਼ਨ ਦੇ ਪ੍ਰਧਾਨ ਹਰਜੀਤ ਸਿੰਘ ਲੱਕੀ, ਜਗਜੀਤ ਸਿੰਘ ਕਲੇਰ, ਪ੍ਰੈਸ ਕਲੱਬ ਸਬ ਡਿਵੀਜ਼ਨ ਦੇ ਸਾਬਕਾ ਪ੍ਰਧਾਨ ਕਰਮ ਸਿੰਘ ਆਦਿ ਹਾਜ਼ਰ ਸਨ। ਇਸ ਦੌਰਾਨ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਕਾਂਗਰਸ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ, ਭਾਜਪਾ ਆਗੂ ਸੰਜੀਵ ਖੰਨਾ, ਮਨਪ੍ਰੀਤ ਸਿੰਘ ਬੰਨੀ ਸੰਧੂ, ਮੁਕੇਸ਼ ਗਾਂਧੀ, ਐੱਸਐੱਮਐਸ ਸੰਧੂ ਨੇ ਉਨ੍ਹਾਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement