For the best experience, open
https://m.punjabitribuneonline.com
on your mobile browser.
Advertisement

ਪੱਤਰਕਾਰਾਂ ਨੂੰ ਪੋਸਟਲ ਬੈਲੇਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ: ਸਬਿਿਨ ਸੀ

08:40 AM Mar 30, 2024 IST
ਪੱਤਰਕਾਰਾਂ ਨੂੰ ਪੋਸਟਲ ਬੈਲੇਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ  ਸਬਿਿਨ ਸੀ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਨੇ ਚੋਣਾਂ ਵਾਲੇ ਦਿਨ ਦੀ ਕਵਰੇਜ ਕਰਨ ਲਈ ਡਿਊਟੀ ’ਤੇ ਤਾਇਨਾਤ ਪੰਜਾਬ ਦੇ ਮੀਡੀਆ ਕਰਮੀਆਂ ਨੂੰ ਲੋਕ ਸਭਾ ਚੋਣਾਂ 2024 ਵਿੱਚ ਪੋਸਟਲ ਬੈਲੇਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਮੁੱਖ ਚੋਣ ਅਧਿਕਾਰੀ ਸਬਿਿਨ ਸੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਵੋਟਿੰਗ ਵਾਲੇ ਦਿਨ ਦੀ ਕਵਰੇਜ ਲਈ ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਮੀਡੀਆ ਕਰਮੀਆਂ ਅਤੇ ਸੂਬਾ ਸਰਕਾਰ ਦੇ ਹੋਰ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 60 (ਸੀ) ਦੇ ਤਹਿਤ ਪੋਸਟਲ ਬੈਲੇਟ ਰਾਹੀਂ ਵੋਟ ਪਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨੋਟੀਫਿਕੇਸ਼ਨ ਮੁਤਾਬਕ, ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ 6 ਸਰਕਾਰੀ ਵਿਭਾਗਾਂ ਦੇ ਸਟਾਫ ਦੇ ਨਾਲ-ਨਾਲ, ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਪੋਸਟਲ ਬੈਲੇਟ ਰਾਹੀਂ ਵੋਟ ਪਾਉਣ ਵਾਸਤੇ ਨੋਟੀਫਾਈ ਕੀਤਾ ਹੈ। -ਟਨਸ

Advertisement

Advertisement
Author Image

sukhwinder singh

View all posts

Advertisement
Advertisement
×