ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੱਜ ਸ਼ੇਖਰ ਕੁਮਾਰ ਯਾਦਵ ਸੁਪਰੀਮ ਕੋਰਟ ਕੌਲਿਜੀਅਮ ਅੱਗੇ ਪੇਸ਼

05:59 AM Dec 18, 2024 IST

ਨਵੀਂ ਦਿੱਲੀ, 17 ਦਸੰਬਰ
ਵਿਸ਼ਵ ਹਿੰਦੂ ਪਰਿਸ਼ਦ ਦੇ ਸਮਾਗਮ ਦੌਰਾਨ ਵਿਵਾਦਤ ਟਿੱਪਣੀਆਂ ਕਰਨ ਵਾਲੇ ਅਲਾਹਾਬਾਦ ਹਾਈ ਕੋਰਟ ਦੇ ਜੱਜ ਸ਼ੇਖਰ ਕੁਮਾਰ ਯਾਦਵ ਅੱਜ ਸੁਪਰੀਮ ਕੋਰਟ ਕੌਲਿਜੀਅਮ ਅੱਗੇ ਪੇਸ਼ ਹੋਏ। ਸੂਤਰਾਂ ਮੁਤਾਬਕ ਚੀਫ਼ ਜਸਟਿਸ ਸੰਜੀਵ ਖੰਨਾ ਦੀ ਅਗਵਾਈ ਹੇਠਲੇ ਕੌਲਿਜੀਅਮ ਅੱਗੇ ਯਾਦਵ ਨੇ ਪੇਸ਼ ਹੋ ਕੇ ਆਪਣੇ ਬਿਆਨਾਂ ਬਾਰੇ ਸਫ਼ਾਈ ਦਿੱਤੀ। ਸਿਖਰਲੀ ਅਦਾਲਤ ਨੇ 10 ਦਸੰਬਰ ਨੂੰ ਵਿਵਾਦਤ ਬਿਆਨਾਂ ਸਬੰਧੀ ਖ਼ਬਰਾਂ ਦਾ ਨੋਟਿਸ ਲੈਂਦਿਆਂ ਅਲਾਹਾਬਾਦ ਹਾਈ ਕੋਰਟ ਤੋਂ ਰਿਪੋਰਟ ਮੰਗੀ ਸੀ। ਤੈਅ ਨੇਮਾਂ ਮੁਤਾਬਕ ਜਿਹੜੇ ਜੱਜ ਖ਼ਿਲਾਫ਼ ਸੁਪਰੀਮ ਕੋਰਟ ਕੌਲਿਜੀਅਮ ਵੱਲੋਂ ਕਿਸੇ ਵਿਵਾਦਤ ਮੁੱਦੇ ’ਤੇ ਰਿਪੋਰਟ ਮੰਗੀ ਜਾਂਦੀ ਹੈ, ਉਸ ਨੂੰ ਕੌਲਿਜੀਅਮ ਅੱਗੇ ਪੇਸ਼ ਹੋ ਕੇ ਆਪਣੀ ਸਫ਼ਾਈ ਦੇਣ ਦਾ ਮੌਕਾ ਦਿੱਤਾ ਜਾਂਦਾ ਹੈ। ਵਿਸ਼ਵ ਹਿੰਦੂ ਪਰਿਸ਼ਦ ਦੇ 8 ਦਸੰਬਰ ਨੂੰ ਹੋਏ ਸਮਾਗਮ ਦੌਰਾਨ ਜਸਟਿਸ ਯਾਦਵ ਨੇ ਕਿਹਾ ਸੀ ਕਿ ਸਾਂਝੇ ਸਿਵਲ ਕੋਡ ਦਾ ਮੁੱਖ ਉਦੇਸ਼ ਸਮਾਜਿਕ ਸਦਭਾਵਨਾ, ਲਿੰਗ ਬਰਾਬਰੀ ਅਤੇ ਧਰਮਨਿਰਪੱਖਤਾ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਇਹ ਵੀ ਕਿਹਾ ਸੀ ਕਿ ਕਾਨੂੰਨ ਬਹੁਗਿਣਤੀਆਂ ਮੁਤਾਬਕ ਕੰਮ ਕਰ ਰਿਹਾ ਹੈ। ਉਨ੍ਹਾਂ ਦੇ ਭੜਕਾਊ ਮੁੱਦਿਆਂ ਬਾਰੇ ਭਾਸ਼ਣ ਦੇ ਵੀਡੀਓ ਨਸ਼ਰ ਹੋਣ ਮਗਰੋਂ ਮੁੱਦਾ ਭੱਖ ਗਿਆ ਸੀ ਅਤੇ ਇਸ ’ਤੇ ਕਈ ਹਲਕਿਆਂ ਨੇ ਤਿੱਖੇ ਪ੍ਰਤੀਕਰਮ ਦਿੱਤੇ ਸਨ। ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਸੰਜੀਵ ਖੰਨਾ ਨੂੰ ਪੱਤਰ ਲਿਖ ਕੇ ਜੱਜ ਯਾਦਵ ਖ਼ਿਲਾਫ਼ ਜਾਂਚ ਕਰਨ ਲਈ ਕਿਹਾ ਸੀ। ਭੂਸ਼ਣ ਨੇ ਦਾਅਵਾ ਕੀਤਾ ਹੈ ਕਿ ਜੱਜ (ਯਾਦਵ) ਨੇ ਨਿਆਂਇਕ ਨੈਤਿਕਤਾ ਅਤੇ ਧਰਮ ਨਿਰਪੱਖਤਾ ਦੇ ਸੰਵਿਧਾਨਕ ਸਿਧਾਂਤਾਂ ਦੀ ਉਲੰਘਣਾ ਕੀਤੀ ਹੈ। ਭੂੁਸ਼ਣ ਮੁਤਾਬਕ ਜੱਜ ਦੀਆਂ ਟਿੱਪਣੀਆਂ ਨੇ ਇੱਕ ਨਿਰਪੱਖ ਸਾਲਸੀ ਵਜੋਂ ਨਿਆਂਪਾਲਿਕਾ ਦੀ ਭੂਮਿਕਾ ਨੂੰ ਕਮਜ਼ੋਰ ਕੀਤਾ ਹੈ ਅਤੇ ਇਸ ਨਾਲ ਜਨਤਾ ਦਾ ਅਦਾਲਤਾਂ ਤੋਂ ਭਰੋਸਾ ਵੀ ਟੁੱਟ ਸਕਦਾ ਹੈ। -ਪੀਟੀਆਈ

Advertisement

Advertisement