ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੱਜ ਵਲੋਂ ਸੰਗਰੂਰ ਜੇਲ੍ਹ ਦਾ ਦੌਰਾ

06:29 AM Aug 30, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 29 ਅਗਸਤ
ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਮੁਨੀਸ਼ ਸਿੰਗਲ ਵੱਲੋਂ ਸਥਾਨਕ ਜ਼ਿਲ੍ਹਾ ਜੇਲ੍ਹ ਦਾ ਦੌਰਾ ਕੀਤਾ ਗਿਆ। ਇਸ ਮੌਕੇ ਦਲਜੀਤ ਕੌਰ ਚੀਫ਼ ਜੁਡੀਸ਼ਲ ਮੈਜਿਸਟ੍ਰੇਟ-ਸਹਿਤ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਅਤੇ ਜੀ.ਐੱਸ. ਸੇਖੋਂ, ਸਿਵਲ ਜੱਜ (ਸੀਨੀਅਰ ਡਵੀਜ਼ਨ), ਸੰਗਰੂਰ ਵੀ ਹਾਜ਼ਰ ਸਨ।
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਮੁਨੀਸ਼ ਸਿੰਗਲ ਨੇ ਜੇਲ੍ਹ ’ਚ ਬੰਦ ਕੈਦੀਆਂ ਤੇ ਹਵਾਲਾਤੀਆਂ ਨੂੰ ਆ ਰਹੀਆਂ ਸਮੱਸਿਆਵਾਂ ਸੁਣੀਆਂ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਵਾਇਆ। ਉਨ੍ਹਾਂ ਵੱਲੋਂ ਜੇਲ੍ਹ ਕੰਪਲੈਕਸ ਵਿੱਚ ਸਥਿਤ ਰਸੋਈ ਘਰ, ਜੇਲ੍ਹ ਹਸਪਤਾਲ ਆਦਿ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਜੱਜ ਸਾਹਿਬਾਨ ਵੱਲੋਂ ਜੇਲ੍ਹ ਅੰਦਰ ਸਾਫ਼-ਸਫਾਈ ਅਤੇ ਬੰਦੀਆਂ ਨੂੰ ਦਿੱਤੇ ਜਾਂਦੇ ਖਾਣੇ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਦਾ ਵੀ ਜਾਇਜ਼ਾ ਲਿਆ।
ਉਨ੍ਹਾਂ ਜੇਲ੍ਹ ਸੁਪਰਡੰਟ ਨੂੰ ਹਦਾਇਤ ਕੀਤੀ ਕਿ ਜੋ ਵੀ ਵਿਅਕਤੀ ਸਰਕਾਰੀ ਖਰਚੇ ’ਤੇ ਆਪਣੇ ਕੇਸ ਦੀ ਪੈਰਵਾਈ ਕਰਵਾਉਣਾ ਚਾਹੁੰਦਾ ਹੈ, ਉਸ ਦਾ ਫਾਰਮ ਭਰ ਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਦਫ਼ਤਰ ਵਿਖੇ ਭੇਜਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਅਗਲੇਰੀ ਕਾਰਵਾਈ ਕੀਤੀ ਜਾ ਸਕੇ।

Advertisement

Advertisement