ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਰਜੀ ਕਰ ਡਾਕਟਰ ਜਬਰ-ਜਨਾਹ ਤੇ ਕਤਲ ਕੇਸ ਵਿਚ ਫੈਸਲਾ 18 ਨੂੰ

09:41 PM Jan 09, 2025 IST
ਮੁਲਜ਼ਮ ਸੰਜੈ ਰੌਏ ਦੀ ਫਾਈਲ ਫੋਟੋ।

ਕੋਲਕਾਤਾ, 9 ਜਨਵਰੀ
ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਪਿਛਲੇ ਸਾਲ ਟਰੇਨੀ ਡਾਕਟਰ ਨਾਲ ਜਬਰ ਜਨਾਹ ਤੇ ਕਤਲ ਕੇਸ ਵਿਚ ਸਿਆਲਦਾਹ ਕੋਰਟ ਵੱਲੋਂ 18 ਜਨਵਰੀ ਨੂੰ ਫੈਸਲਾ ਸੁਣਾਇਆ ਜਾਵੇਗਾ। ਸੀਬੀਆਈ ਨੇ ਮੁਲਜ਼ਮ ਸੰਜੈ ਰੌਏ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਕੀਤੀ ਹੈ। ਕਲਕੱਤਾ ਹਾਈ ਕੋਰਟ ਦੇ ਹੁਕਮਾਂ ਉੱਤੇ ਕੋਲਕਾਤਾ ਪੁਲੀਸ ਨੇ ਕੇਸ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਸੀ। ਕੇਸ ਦੀ ਸੁਣਵਾਈ ਅੱਜ ਮੁਕੰਮਲ ਹੋਣ ਮਗਰੋਂ ਸਿਆਲਦਾਹ ਕੋਰਟ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਨੇ ਕਿਹਾ ਕਿ ਫੈਸਲਾ 18 ਜਨਵਰੀ ਨੂੰ ਸੁਣਾਇਆ ਜਾਵੇਗਾ। ਚੇਤੇ ਰਹੇ ਕਿ ਪੀੜਤ ਮਹਿਲਾ ਡਾਕਟਰ ਦੀ ਲਾਸ਼ 9 ਅਗਸਤ ਨੂੰ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਦੇ ਸੈਮੀਨਾਰ ਰੂਮ ’ਚੋਂ ਮਿਲੀ ਸੀ। ਕੋਲਕਾਤਾ ਪੁਲੀਸ ਨੇ ਰੌਏ ਨੂੰ ਅਗਲੇ ਦਿਨ ਗ੍ਰਿਫ਼ਤਾਰ ਕੀਤਾ ਸੀ। ਕੈਮਰੇ ਦੀ ਨਿਗਰਾਨੀ ’ਚ ਕੇਸ ਦਾ ਟਰਾਇਲ 12 ਨਵੰਬਰ ਤੋਂ ਸ਼ੁਰੂ ਹੋਇਆ ਸੀ। -ਪੀਟੀਆਈ

Advertisement

Advertisement