ਆਰਜੀ ਕਰ ਡਾਕਟਰ ਜਬਰ-ਜਨਾਹ ਤੇ ਕਤਲ ਕੇਸ ਵਿਚ ਫੈਸਲਾ 18 ਨੂੰ
06:33 AM Jan 10, 2025 IST
ਕੋਲਕਾਤਾ:
Advertisement
ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਪਿਛਲੇ ਸਾਲ ਟਰੇਨੀ ਡਾਕਟਰ ਨਾਲ ਜਬਰ ਜਨਾਹ ਤੇ ਕਤਲ ਕੇਸ ਵਿਚ ਸਿਆਲਦਾਹ ਕੋਰਟ ਵੱਲੋਂ 18 ਜਨਵਰੀ ਨੂੰ ਫੈਸਲਾ ਸੁਣਾਇਆ ਜਾਵੇਗਾ। ਸੀਬੀਆਈ ਨੇ ਮੁਲਜ਼ਮ ਸੰਜੈ ਰੌਏ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਕੀਤੀ ਹੈ। ਕਲਕੱਤਾ ਹਾਈ ਕੋਰਟ ਦੇ ਹੁਕਮਾਂ ਉੱਤੇ ਕੋਲਕਾਤਾ ਪੁਲੀਸ ਨੇ ਕੇਸ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਸੀ। ਕੇਸ ਦੀ ਸੁਣਵਾਈ ਅੱਜ ਮੁਕੰਮਲ ਹੋਣ ਮਗਰੋਂ ਸਿਆਲਦਾਹ ਕੋਰਟ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਨੇ ਕਿਹਾ ਕਿ ਫੈਸਲਾ 18 ਜਨਵਰੀ ਨੂੰ ਸੁਣਾਇਆ ਜਾਵੇਗਾ। ਚੇਤੇ ਰਹੇ ਕਿ ਪੀੜਤ ਮਹਿਲਾ ਡਾਕਟਰ ਦੀ ਲਾਸ਼ 9 ਅਗਸਤ ਨੂੰ ਕਾਲਜ ਤੇ ਹਸਪਤਾਲ ਦੇ ਸੈਮੀਨਾਰ ਰੂਮ ’ਚੋਂ ਮਿਲੀ ਸੀ। -ਪੀਟੀਆਈ
Advertisement
Advertisement