ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਲੀਵਾਲ ਹਮਲਾ ਮਾਮਲਾ: ਗ੍ਰਿਫ਼ਤਾਰੀ ਖ਼ਿਲਾਫ਼ ਬਿਭਵ ਦੀ ਅਰਜ਼ੀ ਦਾ ਪੁਲੀਸ ਵੱਲੋਂ ਵਿਰੋਧ

06:38 PM Jul 08, 2024 IST

ਨਵੀਂ ਦਿੱਲੀ, 8 ਜੁਲਾਈ
ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਰੀਬੀ ਅਤੇ ਸਾਬਕਾ ਪੀਏ ਬਿਭਵ ਕੁਮਾਰ ਦੀ ਉਸ ਪਟੀਸ਼ਨ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ, ਜਿਸ ’ਚ ਦਿੱਲੀ ਪੁਲੀਸ ਵਲੋਂ ਉਸ ਦੀ ਗ੍ਰਿਫ਼ਤਾਰੀ ਨੂੰ ਗੈਰਕਾਨੂੰਨੀ ਐਲਾਨਣ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ। ਦਿੱਲੀ ਪੁਲੀਸ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਾਥੀ ਬਿਭਵ ਕੁਮਾਰ ਦੀ ‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ’ਤੇ ਹਮਲੇ ਦੇ ਮਾਮਲੇ ’ਚ ਆਪਣੀ ਗ੍ਰਿਫ਼ਤਾਰੀ ਖਿਲਾਫ਼ ਹਾਈ ਕੋਰਟ ’ਚ ਦਾਇਰ ਪਟੀਸ਼ਨ ਦਾ ਵਿਰੋਧ ਕੀਤਾ ਹੈ। ਪੁਲੀਸ ਨੇ ਕਿਹਾ ਕਿ ਬਿਭਵ ਕੁਮਾਰ ਨੂੰ ‘ਕਾਹਲੀ ਵਿੱਚ’ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਅਤੇ ਇਹ ਕਿਸੇ ਵੀ ਤਰੀਕੇ ਨਾਲ ਗਲਤ ਨਹੀਂ ਹੈ। ਕੁਮਾਰ ਦੇ ਵਕੀਲ ਨੇ ਉਸ ਦੀ ਗ੍ਰਿਫ਼ਤਾਰੀ ਨੂੰ ਗ਼ੈਰਕਾਨੂੰਨੀ ਠਹਿਰਾਉਂਦਿਆਂ ਕਿਹਾ ਕਿ ਐੱਫਆਈਆਰ ਦਰਜ ਕਰਨ ’ਚ ਦੇਰੀ ਕੀਤੀ ਗਈ ਅਤੇ ਉਸ ਨੂੰ 18 ਮਈ ਨੂੰ ਉਦੋਂ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਸ ਨੇ ਆਪਣੀ ਮਰਜ਼ੀ ਨਾਲ ਜਾਂਚ ’ਚ ਸ਼ਾਮਲ ਹੋਣ ਲਈ ਪੁਲੀਸ ਨੂੰ ਅਰਜ਼ੀ ਦਿੱਤੀ ਸੀ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਪਟੀਸ਼ਨ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। -ਪੀਟੀਆਈ

Advertisement

Advertisement