ਬਿਭਵ ਕੁਮਾਰ ਦੀ ਨਿਆਂਇਕ ਹਿਰਾਸਤ 22 ਤੱਕ ਵਧਾਈ
08:02 AM Jun 16, 2024 IST
Advertisement
ਨਵੀਂ ਦਿੱਲੀ: ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਅੱਜ ਸਵਾਤੀ ਮਾਲੀਵਾਲ ਦੀ ਕਥਿਤ ਕੁੱਟਮਾਰ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਾਬਕਾ ਸਹਿਯੋਗੀ ਬਿਭਵ ਕੁਮਾਰ ਦੀ ਨਿਆਂਇਕ ਹਿਰਾਸਤ 22 ਜੂਨ ਤੱਕ ਵਧਾ ਦਿੱਤੀ। ਉਸ ਨੂੰ ਨਿਆਂਇਕ ਹਿਰਾਸਤ ਖਤਮ ਹੋਣ ਮਗਰੋਂ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸ਼ੁੱਕਰਵਾਰ ਨੂੰ ਬਿਭਵ ਨੂੰ ਇੱਕ ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ ਸੀ। ਡਿਊਟੀ ਮੈਜਿਸਟ੍ਰੇਟ ਨੇਹਾ ਗੋਇਲ ਨੇ ਨਿਆਂਇਕ ਹਿਰਾਸਤ ਵਿੱਚ ਵਾਧਾ ਕੀਤਾ ਹੈ। ਬਿਭਵ ਕੁਮਾਰ ਦਾ ਵਕੀਲ ਕਰਨ ਸ਼ਰਮਾ ਅਦਾਲਤ ਅੱਗੇ ਪੇਸ਼ ਹੋਇਆ। ਬਿਭਵ ਕੁਮਾਰ ਨੂੰ ‘ਆਪ’ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ਦੀ ਕਥਿਤ ਕੁੱਟਮਾਰ ਮਾਮਲੇ ਸਬੰਧੀ ਪੁੱਛ ਪੜਤਾਲ ਮਗਰੋਂ 31 ਮਈ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਸੀ। ਮਾਲੀਵਾਲ ਦੀ ਸ਼ਿਕਾਇਤ ਮਗਰੋਂ 16 ਮਈ ਨੂੰ ਦਿੱਲੀ ਪੁਲੀਸ ਨੇ ਕੇਸ ਦਰਜ ਕੀਤਾ ਸੀ ਅਤੇ 18 ਮਈ ਨੂੰ ਬਿਭਵ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਸੀ। -ਪੀਟੀਆਈ
Advertisement
Advertisement