ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਨਸਾ ’ਚ ਲੜਕੀਆਂ ਦੇ ਜੂਡੋ ਦੇ ਫਸਵੇਂ ਮੁਕਾਬਲੇ

08:59 AM Nov 17, 2024 IST
ਮਾਨਸਾ ਵਿੱਚ ਜੇਤੂ ਖਿਡਾਰਨਾਂ ਦਾ ਸਨਮਾਨ ਕਰਦੇ ਹੋਏ ਅਧਿਕਾਰੀ। -ਫੋਟੋ: ਸੁਰੇਸ਼

ਜੋਗਿੰਦਰ ਸਿੰਘ ਮਾਨ
ਮਾਨਸਾ, 16 ਨਵੰਬਰ
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਤਹਿਤ ਮਾਨਸਾ ਵਿੱਚ ਸੂਬਾ ਪੱਧਰੀ ਖੇਡ ਮੁਕਾਬਲਿਆਂ ਦੇ ਦੂਜੇ ਦਿਨ ਦੇ ਮੁਕਾਬਲੇ ਬਹੁਤ ਹੀ ਰੌਚਕ ਰਹੇ ਅਤੇ ਖਿਡਾਰੀਆਂ ਨੇ ਪੂਰੇ ਜੋਸ਼ ਨਾਲ ਆਪਣੀ-ਆਪਣੀ ਕਲਾ ਅਤੇ ਸ਼ਕਤੀ ਦਾ ਪ੍ਰਦਰਸ਼ਨ ਦਿਖਾਇਆ। ਜ਼ਿਲ੍ਹਾ ਖੇਡ ਅਫ਼ਸਰ ਮਾਨਸਾ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਲੜਕੀਆਂ ਦੇ ਅੰਡਰ-21 ਮੁਕਾਬਲੇ ਦੇ 44 ਕਿਲੋ ’ਚ ਹੁਸ਼ਿਆਰਪੁਰ ਦੀ ਸੰਜਨਾ ਨੇ ਪਹਿਲਾ, ਫਾਜ਼ਿਲਕਾ ਦੀ ਨਿਸ਼ੂ ਨੇ ਦੂਜਾ ਅਤੇ ਅੰਮ੍ਰਿਤਸਰ ਸਾਹਿਬ ਦੀ ਰਿੰਕੀ ਕੌਰ ਅਤੇ ਕਿਰਨਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੂਡੋ ਦੇ ਔਰਤਾਂ ਦੇ ਸੀਨੀਅਰ ਵਰਗ ਵਿੱਚ 48 ਕਿਲੋ ’ਚ ਪਟਿਆਲਾ ਦੀ ਰਜਨੀ, ਲੁਧਿਆਣਾ ਦੀ ਅਮਨਦੀਪ, ਫਾਜ਼ਿਲਕਾ ਦੀ ਅਨੀਸ਼ਾ ਤੇ ਹਰਪ੍ਰੀਤ ਕੌਰ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹੇ। ਇਸੇ ਤਰ੍ਹਾਂ 78 ਕਿਲੋ ਤੋਂ ਵੱਧ ਭਾਰ ਵਿੱਚ ਮਾਨਸਾ ਦੀ ਜੀਵਨਜੋਤ ਕੌਰ, ਫਾਜ਼ਿਲਕਾ ਦੀ ਅਨੂੰ ਅਤੇ ਤਰਨ ਤਾਰਨ ਦੀ ਜਸਪ੍ਰੀਤ ਕੌਰ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ ਦੇ ਕਾਬਜ਼ ਰਹੇ।

Advertisement

Advertisement