ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਰਕਾਰੀ ਹਸਪਤਾਲ ਵਿਚਲਾ ਜੂਸ-ਕਮ-ਸਨੈਕਸ ਬਾਰ ਬੰਦ

06:08 AM Apr 19, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 18 ਅਪਰੈਲ
ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਕੰਪਲੈਕਸ ਵਿੱਚ ਚੱਲ ਰਹੇ ਜੂਸ-ਕਮ-ਸਨੈਕਸ ਬਾਰ ਨੂੰ ਫਿਲਹਾਲ ਬੰਦ ਕਰਵਾ ਦਿੱਤਾ ਗਿਆ ਹੈ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਅਤੇ ਐੱਸਐੱਮਓ ਡਾ. ਐੱਚਐੱਸ ਚੀਮਾ ਨੇ ਦੱਸਿਆ ਕਿ ਦੁਕਾਨਦਾਰ ਖ਼ਿਲਾਫ਼ ਵੱਧ ਵਸੂਲੀ ਦੀਆਂ ਗੰਭੀਰ ਸ਼ਿਕਾਇਤਾਂ ਮਿਲ ਰਹੀਆਂ ਸਨ। ਇਸ ਸਬੰਧੀ ਇੱਕ ਵੀਡੀਓ ਵੀ ਵਾਇਰਲ ਹੋਈ ਸੀ, ਜਿਸ ਨੂੰ ਆਧਾਰ ਬਣਾ ਕੇ ਇਹ ਕਾਰਵਾਈ ਕੀਤੀ ਗਈ ਹੈ। ਜੂਸ-ਕਮ-ਸਨੈਕਸ ਬਾਰ ਦਾ ਦੁਕਾਨਦਾਰ ਗਾਹਕਾਂ ਕੋਲੋਂ ਵੱਧ ਤੋਂ ਵੱਧ ਪਰਚੂਨ ਕੀਮਤ (ਐਮਆਰਪੀ) ਤੋਂ ਵੱਧ ਪੈਸੇ ਵਸੂਲ ਰਿਹਾ ਹੈ। ਇਸ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਵੱਲੋਂ ਆਪਣੇ ਪੱਧਰ ’ਤੇ ਕਰਵਾਈ ਗਈ ਮੁੱਢਲੀ ਪੜਤਾਲ ਵਿੱਚ ਦੁਕਾਨਦਾਰ ਨੂੰ ਕਸੂਰਵਾਰ ਪਾਏ ਜਾਣ ’ਤੇ ਇਹ ਕਾਰਵਾਈ ਕੀਤੀ ਗਈ ਹੈ।

Advertisement

Advertisement
Advertisement