ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੂਨੀਅਰ ਮਹਿਲਾ ਅਤੇ ਪੁਰਸ਼ ਪੱਛਮੀ ਜ਼ੋਨ ਹਾਕੀ ਚੈਂਪੀਅਨਸ਼ਿਪ ਅੱਜ ਤੋਂ

08:15 AM Jul 21, 2024 IST

ਨਵੀਂ ਦਿੱਲੀ: ਦੂਜੀ ਹਾਕੀ ਇੰਡੀਆ ਜੂਨੀਅਰ ਪੁਰਸ਼ ਅਤੇ ਮਹਿਲਾ ਪੱਛਮੀ ਜ਼ੋਨ ਚੈਂਪੀਅਨਸ਼ਿਪ 21 ਤੋਂ 28 ਜੁਲਾਈ ਤੱਕ ਛੱਤੀਸਗੜ੍ਹ ਦੇ ਰਾਜਨੰਦਗਾਓਂ ਵਿੱਚ ਹੋਵੇਗੀ। ਮੁਕਾਬਲੇ ਵਿੱਚ ਹਿੱਸਾ ਲੈਣ ਵਾਲੀਆਂ ਟੀਮਾਂ ਨੂੰ ਮਹਿਲਾ ਵਰਗ ’ਚ ਦੋ ਪੂਲਾਂ ਵਿੱਚ ਵੰਡਿਆ ਗਿਆ ਹੈ। ਪੂਲ ਏ ਵਿੱਚ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਗੁਜਰਾਤ ਹਨ, ਜਦਕਿ ਪੂਲ ਬੀ ਵਿੱਚ ਮਹਾਰਾਸ਼ਟਰ, ਰਾਜਸਥਾਨ, ਗੋਆ, ਦਾਦਰਾ ਅਤੇ ਨਗਰ ਹਵੇਲੀ ਤੇ ਦਮਨ ਤੇ ਦੀਯੂ ਹੈ। ਟੂਰਨਾਮੈਂਟ ਰਾਊਂਡ ਰੌਬਿਨ ਆਧਾਰ ’ਤੇ ਖੇਡਿਆ ਜਾਵੇਗਾ ਅਤੇ ਹਰ ਪੂਲ ਵਿੱਚੋਂ ਸਿਖਰਲੀਆਂ ਦੋ ਟੀਮਾਂ ਸੈਮੀਫਾਈਨਲ ਖੇਡਣਗੀਆਂ। ਪੁਰਸ਼ ਵਰਗ ਵਿੱਚ ਇੱਕ ਪੂਲ ’ਚ ਛੇ ਟੀਮਾਂ ਹਨ, ਜਿਨ੍ਹਾਂ ਵਿੱਚ ਮੱਧ ਪ੍ਰਦੇਸ਼, ਛੱਤੀਸਗੜ੍ਹ, ਗੁਜਰਾਤ, ਮਹਾਰਾਸ਼ਟਰ, ਰਾਜਸਥਾਨ ਅਤੇ ਗੋਆ ਸ਼ਾਮਲ ਹੈ। ਰਾਊਂਡ ਰੌਬਿਨ ਗੇੜ ਮਗਰੋਂ ਸਿਖਰਲੀਆਂ ਦੋ ਟੀਮਾਂ ਫਾਈਨਲ ਖੇਡਣਗੀਆਂ। ਚੈਂਪੀਅਨਸ਼ਿਪ ਦੇ ਪਹਿਲੇ ਦਿਨ ਮਹਿਲਾ ਵਰਗ ਵਿੱਚ ਮੱਧ ਪ੍ਰਦੇਸ਼ ਦਾ ਸਾਹਮਣਾ ਗੋਆ ਨਾਲ, ਰਾਜਸਥਾਨ ਦਾ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਤੇ ਦੀਯੂ ਨਾਲ ਹੋਵੇਗਾ। ਪੁਰਸ਼ ਵਰਗ ਵਿੱਚ ਮੱਧ ਪ੍ਰਦੇਸ਼ ਦਾ ਮੁਕਾਬਲਾ ਗੋਆ, ਰਾਜਸਥਾਨ ਦਾ ਗੁਜਰਾਤ ਅਤੇ ਮਹਾਰਾਸ਼ਟਰ ਦਾ ਛੱਤੀਸਗੜ੍ਹ ਨਾਲ ਹੋਵੇਗਾ। -ਪੀਟੀਆਈ

Advertisement

Advertisement