ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਬਾੜ ਦੇ ਗੁਦਾਮ ਨੂੰ ਅੱਗ ਲੱਗੀ, ਲੱਖਾਂ ਦਾ ਨੁਕਸਾਨ

10:55 AM Nov 10, 2024 IST
ਅੱਗ ਬੁਝਾਉਂਦੇ ਹੋਏ ਫਾਇਰ ਬ੍ਰਿਗੇਡ ਵਿਭਾਗ ਦੇ ਮੁਲਾਜ਼ਮ। -ਫੋਟੋ: ਹਿਮਾਂਸ਼ੂ ਮਹਾਜਨ

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 9 ਨਵੰਬਰ
ਕਾਰਾਬਾਰਾ ਰੋਡ ’ਤੇ ਕਬਾੜ ਦੇ ਗੁਦਾਮ ਨੂੰ ਅੱਜ ਅਚਾਨਕ ਅੱਗ ਲੱਗ ਗਈ। ਕੁਝ ਹੀ ਸਮੇਂ ’ਚ ਅੱਗ ਨੇ ਇੰਨਾ ਭਿਆਨਕ ਰੂਪ ਧਾਰਨ ਕਰ ਲਿਆ ਕਿ ਆਲੇ-ਦੁਆਲੇ ਦੇ ਲੋਕ ਡਰ ਕੇ ਘਰਾਂ, ਦੁਕਾਨਾਂ ਅਤੇ ਫੈਕਟਰੀਆਂ ’ਚੋਂ ਬਾਹਰ ਆ ਗਏ। ਧੂੰਆਂ ਦੂਰ ਦੂਰ ਫ਼ੈਲਿਆ ਹੋਇਆ ਸੀ ਤੇ ਕਬਾੜ ਵਿੱਚ ਪਏ ਖਾਲੀ ਡੱਬੇ, ਬਕਸੇ ਅਤੇ ਹੋਰ ਕਬਾੜ ਕਾਰਨ ਅੱਗ ਬੜੀ ਤੇਜ਼ੀ ਨਾਲ ਫੈਲ ਰਹੀ ਸੀ।
ਇਸ ਕੌਮੇ ਹਾਜ਼ਰ ਆਲੇ-ਦੁਆਲੇ ਦੇ ਲੋਕਾਂ ਨੇ ਆਪਣੇ ਪੱਧਰ ’ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਕਾਮਯਾਬ ਨਾ ਹੋ ਸਕੇ ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਇਕ-ਇਕ ਕਰਕੇ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ ’ਤੇ ਪਹੁੰਚੀਆਂ ਜਿਨ੍ਹਾਂ ਕਰੀਬ ਡੇਢ ਘੰਟੇ ਤੱਕ ਮਸ਼ੱਕਤ ਕਰਨ ਮਗਰੋਂ ਅੱਗ ’ਤੇ ਕਾਬੂ ਪਾਇਆ। ਅੱਗ ਲੱਗਣ ਦਾ ਕਾਰਨ ਹਾਲੇ ਸਪੱਸ਼ਟ ਨਹੀਂ ਹੋ ਸਕਿਆ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਬਾਹਰੋਂ ਕੋਈ ਬਲਦੀ ਚੀਜ਼ ਡਿੱਗੀ ਹੋਣ ਕਰਕੇ ਅੱਗ ਲੱਗੀ ਹੋ ਸਕਦੀ ਹੈ। ਗੁਦਾਮ ਦੇ ਮਾਲਕ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਗੁਦਾਮ ਦੇ ਨੇੜੇ ਹੀ ਉਸ ਨੇ ਝੁੱਗੀ ਬਣਾਈ ਹੋਈ ਹੈ। ਘਟਨਾ ਵੇਲੇ ਉਹ ਆਪਣੀ ਝੁੱਗੀ ਵਿੱਚ ਸੀ। ਉਸ ਨੇ ਦੱਸਿਆ ਕਿ ਅੱਗ ਕੁਝ ਹੀ ਸਮੇਂ ਵਿੱਚ ਬਹੁਤ ਜ਼ਿਆਦਾ ਫੈਲ ਗਈ ਤੇ ਗੁਦਾਮ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਸ਼ੰਕਰ ਪ੍ਰਸਾਦ ਅਨੁਸਾਰ ਕਬਾੜ, ਰੱਦੀ ਕਾਗਜ਼, ਕਰੇਟ ਤੇ ਸੇਬ ਦੀਆਂ ਪੇਟੀਆਂ ਸੜ ਕੇ ਸੁਆਹ ਹੋ ਗਈਆਂ। ਉਸ ਦਾ ਕਰੀਬ 15 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਸ਼ੰਕਰ ਪ੍ਰਸਾਦ ਅਨੁਸਾਰ ਅੱਗ ਕਿਵੇਂ ਲੱਗੀ ਇਸ ਬਾਰੇ ਕਿਸੇ ਨੂੰ ਕੋਈ ਜਾਣਕਾਰੀ ਨਹੀਂ ਹੈ।

Advertisement

Advertisement