ਜਸਟਿਸ ਬੀਆਰ ਗਵਈ ਨੇ ਭਾਰਤ ਦੇ 52ਵੇਂ ਚੀਫ਼ ਜਸਟਿਸ ਵਜੋਂ ਹਲਫ਼ ਲਿਆ
10:45 AM May 14, 2025 IST
ਰਾਸ਼ਟਰਪਤੀ ਦਰੋਪਦੀ ਮੁਰਮੂ ਜਸਟਿਸ ਬੀਆਰ ਗਵਈ ਨੂੰ ਭਾਰਤ ਦੇ 52ਵੇਂ ਚੀਫ ਜਸਟਿਸ ਵਜੋਂ ਹਲਫ਼ ਦਿਵਾਉਂਦੇ ਹੋਏ। ਫੋਟੋ: ਪੀਟੀਆਈ
ਨਵੀਂ ਦਿੱਲੀ, 14 ਮਈ
Advertisement
ਜਸਟਿਸ ਭੂਸ਼ਨ ਰਾਮਕ੍ਰਿਸ਼ਨ ਗਵਈ ਨੇ ਅੱਜ ਭਾਰਤ ਦੇ 52ਵੇਂ ਚੀਫ਼ ਜਸਟਿਸ ਵਜੋਂ ਹਲਫ਼ ਲਿਆ ਹੈ।
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਇਕ ਸੰਖੇਪ ਸਮਾਗਮ ਦੌਰਾਨ ਉਨ੍ਹਾਂ ਨੂੰ ਹਲਫ਼ ਦਿਵਾਇਆ।
Advertisement
ਉਹ ਜਸਟਿਸ ਸੰਜੀਵ ਖੰਨਾ ਦੀ ਥਾਂ ਲੈਣਗੇ, ਜੋ ਮੰਗਲਵਾਰ ਨੂੰ 65 ਸਾਲ ਦੀ ਉਮਰ ਹੋਣ ਮਗਰੋਂ ਸੇਵਾਮੁਕਤ ਹੋ ਗਏ ਸਨ।
ਜਸਟਿਸ ਗਵਈ, ਜੋ 24 ਮਈ 2019 ਨੂੰ ਸੁਪਰੀਮ ਕੋਰਟ ਦੇ ਜੱਜ ਬਣੇ ਸਨ, ਦਾ ਕਾਰਜਕਾਲ ਛੇ ਮਹੀਨੇ ਤੋਂ ਵੱਧ ਸਮੇਂ ਦਾ ਹੋਵੇਗਾ।
ਜਸਟਿਸ ਗਵਈ 23 ਨਵੰਬਰ ਨੂੰ ਸੇਵਾਮੁਕਤ ਹੋਣਗੇ। ਉਨ੍ਹਾਂ ਹਿੰਦੀ ਵਿਚ ਸਹੁੰ ਚੁੱਕੀ। -ਪੀਟੀਆਈ
Advertisement