ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਸਟਿਸ ਗੰਗੋਪਾਧਿਆਏ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ

07:04 AM Mar 06, 2024 IST

ਕੋਲਕਾਤਾ, 5 ਮਾਰਚ
ਕਲਕੱਤਾ ਹਾਈ ਕੋਰਟ ਦੇ ਜੱਜ ਅਭਿਜੀਤ ਗੰਗੋਪਾਧਿਆਏ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਕੁਝ ਘੰਟਿਆਂ ਬਾਅਦ ਭਾਜਪਾ ’ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਸਿੱਖਿਆ ਨਾਲ ਸਬੰਧਤ ਵੱਖ ਵੱਖ ਮਾਮਲਿਆਂ ਨਾਲ ਚਰਚਾ ’ਚ ਰਹੇ ਗੰਗੋਪਾਧਿਆਏ ਨੇ ਇਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਟੀਐਮਸੀ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਅਤੇ ਅੰਤ ਤੱਕ ਇਸ ਵਿਰੁੱਧ ਲੜਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਉਹ ਸੰਭਾਵੀ ਤੌਰ ‘ਤੇ 7 ਮਾਰਚ ਨੂੰ ਭਾਜਪਾ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਉਹ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ ਕਿਉਂਕਿ ਇਹ ਬੰਗਾਲ ਵਿੱਚ ਟੀਐਮਸੀ ਦੇ ਭ੍ਰਿਸ਼ਟਾਚਾਰ ਵਿਰੁੱਧ ਲੜ ਰਹੀ ਹੈ। ਉਨ੍ਹਾਂ ਇਸ ਬਾਰੇ ਸਿੱਧੇ ਤੌਰ ’ਤੇ ਜਵਾਬ ਦੇਣ ਤੋਂ ਗੁਰੇਜ਼ ਕੀਤਾ ਕਿ ਕੀ ਉਹ ਲੋਕ ਸਭਾ ਚੋਣਾਂ ਲੜਨਗੇ ਜਾਂ ਨਹੀਂ। -ਪੀਟੀਆਈ

Advertisement

Advertisement