ਜਸਟਿਸ ਮਨਮੋਹਨ ਨੇ ਦਿੱਲੀ ਹਾਈ ਕੋਰਟ ਦੇ ਚੀਫ ਜਸਟਿਸ ਵਜੋਂ ਹਲਫ਼ ਲਿਆ
07:55 AM Sep 30, 2024 IST
ਨਵੀਂ ਦਿੱਲੀ, 29 ਸਤੰਬਰ
ਜਸਟਿਸ ਮਨਮੋਹਨ ਨੇ ਅੱਜ ਦਿੱਲੀ ਹਾਈ ਕੋਰਟ ਦੇ ਚੀਫ ਜਸਟਿਸ ਵਜੋਂ ਹਲਫ਼ ਲਿਆ। ਉਪ ਰਾਜਪਾਲ ਵੀਕੇ ਸਕਸੈਨਾ ਨੇ ਇੱਥੇ ਰਾਜ ਨਿਵਾਸ ਵਿੱਚ ਕਰਵਾਏ ਇੱਕ ਸਮਾਗਮ ਦੌਰਾਨ ਜਸਟਿਸ ਮਨਮੋਹਨ ਨੂੰ ਅਹੁਦੇ ਦਾ ਹਲਫ਼ ਦਿਵਾਇਆ। ਇਸ ਮੌਕੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ, ਹਾਈ ਕੋਰਟ ਦੇ ਜੱਜ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ। ਕੇਂਦਰ ਨੇ 21 ਸਤੰਬਰ ਨੂੰ ਦਿੱਲੀ ਹਾਈ ਕੋਰਟ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਤੇ ਲੱਦਾਖ, ਕੇਰਲਾ, ਮੱਧ ਪ੍ਰਦੇਸ਼, ਮਦਰਾਸ ਅਤੇ ਮੇਘਾਲਿਆ ਹਾਈ ਕੋਰਟਾਂ ਦੇ ਚੀਫ ਜਸਟਿਸਾਂ ਦੀ ਨਿਯੁਕਤੀ ਨੂੰ ਹਰੀ ਝੰੰਡੀ ਦਿੱਤੀ ਸੀ। ਜਸਟਿਸ ਮਨਮੋਹਨ ਮਾਰਚ 2008 ਵਿੱਚ ਦਿੱਲੀ ਹਾਈ ਕੋਰਟ ਦੇ ਜੱਜ ਬਣੇ ਸਨ। ਚੀਫ ਜਸਟਿਸ ਡੀਵਾਈ ਚੰਦਰਚੂੜ ਦੀ ਪ੍ਰਧਾਨਗੀ ਵਾਲੇ ਕੌਲਜੀਅਮ ਨੇ ਇਸ ਸਾਲ ਜੁਲਾਈ ਮਹੀਨੇ ਜਸਟਿਸ ਮਨਮੋਹਨ ਨੂੰ ਦਿੱਲੀ ਹਾਈ ਕੋਰਟ ਦਾ ਚੀਫ ਜਸਟਿਸ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਜਸਟਿਸ ਮਨਮੋਹਨ ਦਾ ਕਾਰਜਕਾਲ ਇਸ ਸਾਲ 16 ਦਸੰਬਰ ਤੱਕ ਦਾ ਹੈ। ਆਈਏਐੱਨਐੱਸ
Advertisement
Advertisement